ਹੈਦਰਾਬਾਦ: Nothing ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Nothing Phone (2a) Plus ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਮੈਟੇਲਿਕ ਫਿਨਿਸ਼ ਦੇ ਨਾਲ ਲਿਆਂਦਾ ਗਿਆ ਹੈ। Nothing Phone 2a Plus ਦੁਪਹਿਰ 2:30 ਵਜੇ ਪੇਸ਼ ਕੀਤਾ ਗਿਆ ਹੈ। ਕੰਪਨੀ ਇਸ ਫੋਨ ਨੂੰ ਕਾਫ਼ੀ ਸਮੇਂ ਤੋਂ ਟੀਜ਼ ਕਰ ਰਹੀ ਸੀ, ਜਿਸ ਤੋਂ ਬਾਅਦ ਗ੍ਰਾਹਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਭਾਰਤੀ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।
Phone (2a) Plus.
— Nothing India (@nothingindia) July 30, 2024
Extraordinary.
31 July. pic.twitter.com/4N9Mg9CKQf
Nothing Phone 2a Plus ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ ਡਿਸਪਲੇ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 7350 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 12GB+8GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ Nothing Phone (2a) Plus ਸਮਾਰਟਫੋਨ 'ਚ 50MP+50MP ਦਾ ਦੋਹਰਾ ਕੈਮਰਾ ਅਤੇ 50MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 50ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।
- Realme ਨੇ ਭਾਰਤੀ ਗ੍ਰਾਹਕਾਂ ਲਈ ਲਾਂਚ ਕੀਤੀ ਸਮਾਰਟਵਾਚ ਅਤੇ ਏਅਰਬਡਸ, ਕੀਮਤ 5 ਹਜ਼ਾਰ ਰੁਪਏ ਤੋਂ ਵੀ ਘੱਟ - Realme Watch S2 Realme Buds T310
- Realme 13 Pro 5G ਸੀਰੀਜ਼ ਲਾਂਚ, ਜਾਣੋ ਕੀਮਤ ਅਤੇ ਫੀਚਰਸ ਬਾਰੇ ਪੂਰੀ ਜਾਣਕਾਰੀ - Realme 13 Pro 5G Series Launch
- POCO M6 Plus ਸਮਾਰਟਫੋਨ ਦੀ ਇਸ ਦਿਨ ਹੋ ਰਹੀ ਭਾਰਤ 'ਚ ਐਂਟਰੀ, ਕੀਮਤ 15 ਹਜ਼ਾਰ ਰੁਪਏ ਤੋਂ ਘੱਟ - POCO M6 Plus Launch Date
Nothing Phone 2a Plus ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਭਾਰਤ ਵਿੱਚ Nothing Phone (2a) Plus ਦੇ 8GB+256GB ਵਾਲੇ ਮਾਡਲ ਦੀ ਸ਼ੁਰੂਆਤੀ ਕੀਮਤ 27,999 ਰੁਪਏ ਅਤੇ 12GB+256GB ਦੀ ਕੀਮਤ 29,999 ਰੁਪਏ ਰੱਖੀ ਗਈ ਹੈ। Nothing Phone (2a) Plus ਦੀ ਪਹਿਲੀ ਸੇਲ 7 ਅਗਸਤ ਨੂੰ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕਦੇ ਹੋ।