ਹੈਦਰਾਬਾਦ: Nothing ਆਪਣੇ ਗ੍ਰਾਹਕਾਂ ਲਈ Nothing Phone 2a ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਜਲਦ ਹੀ ਭਾਰਤ 'ਚ ਲਾਂਚ ਕੀਤਾ ਜਾਵੇਗਾ। ਬੀਤੇ ਕਈ ਦਿਨਾਂ ਤੋਂ Nothing Phone 2a ਸਮਾਰਟਫੋਨ ਨਾਲ ਜੁੜੀਆਂ ਕਈ ਖਬਰਾਂ ਸਾਹਮਣੇ ਆ ਰਹੀਆ ਹਨ। ਹਾਲਾਂਕਿ, ਲਾਂਚ ਤੋਂ ਪਹਿਲਾ ਇਸ ਸਮਾਰਟਫੋਨ ਨੂੰ ਫਲਿੱਪਕਾਰਟ ਦੀ ਮਾਈਕ੍ਰੋਸਾਈਟ 'ਤੇ ਦੇਖਿਆ ਗਿਆ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸਮਾਰਟਫੋਨ ਨੂੰ ਕੰਪਨੀ ਭਾਰਤ 'ਚ ਟ੍ਰਾਂਸਪੈਰੇਂਟ ਡਿਜ਼ਾਈਨ ਦੇ ਨਾਲ ਲਾਂਚ ਕਰੇਗੀ। Nothing Phone 2a ਸਮਾਰਟਫੋਨ ਨੂੰ ਹਾਲ ਹੀ ਵਿੱਚ ਫਲਿੱਪਕਾਰਟ 'ਤੇ ਦੇਖਿਆ ਗਿਆ ਹੈ, ਜਿਸ ਰਾਹੀ ਸੰਕੇਤ ਮਿਲਦੇ ਹਨ ਕਿ ਇਸ ਸਮਾਰਟਫੋਨ ਦੀ ਲਾਂਚ ਡੇਟ ਨਜ਼ਦੀਕ ਆ ਗਈ ਹੈ।
Nothing Phone 2a ਸਮਾਰਟਫੋਨ ਫਲਿੱਪਕਾਰਟ 'ਤੇ ਆਇਆ ਨਜ਼ਰ: Nothing Phone 2a ਸਮਾਰਟਫੋਨ ਨੂੰ ਫਲਿੱਪਕਾਰਟ 'ਤੇ ਦੇਖਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਕੰਪਨੀ ਇਸ ਸਮਾਰਟਫੋਨ ਨੂੰ ਜਲਦ ਹੀ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਨੇ X 'ਤੇ Nothing Phone 2a ਸਮਾਰਟਫੋਨ ਨੂੰ ਲੈ ਕੇ ਇੱਕ ਨਵਾਂ ਟੀਜ਼ਰ ਸ਼ੇਅਰ ਕੀਤਾ ਹੈ, ਜਿਸ 'ਚ 'Coming Soon' ਦੀ ਟੈਗਲਾਈਨ ਦਿੱਤੀ ਗਈ ਹੈ। ਇਸ ਟੈਗਲਾਈਨ ਰਾਹੀ ਸੰਕੇਤ ਮਿਲਦੇ ਹਨ ਕਿ Nothing Phone 2a ਸਮਾਰਟਫੋਨ ਨੂੰ ਜਲਦ ਹੀ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਅਜੇ ਅਧਿਕਾਰਿਤ ਤੌਰ 'ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਹੈ।
Nothing Phone 2a ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਨੂੰ ਕੰਪਨੀ ਟ੍ਰਾਂਸਪੈਰੇਂਟ ਡਿਜ਼ਾਈਨ ਦੇ ਨਾਲ ਲਾਂਚ ਕਰ ਸਕਦੀ ਹੈ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਣਗੇ। ਮਿਲੀ ਜਾਣਕਾਰੀ ਅਨੁਸਾਰ, Nothing Phone 2a ਸਮਾਰਟਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ ਮੀਡੀਆਟੇਕ Dimensity 7200 ਚਿਪਸੈੱਟ ਮਿਲੇਗੀ। ਇਸ ਸਮਾਰਟਫੋਨ ਨੂੰ 128GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ 50MP+50MP ਦਾ ਦੋਹਰਾ ਕੈਮਰਾ ਸੈਟਅੱਪ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 16MP ਦਾ ਸੈਂਸਰ ਮਿਲਦਾ ਹੈ। Nothing Phone 2a ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ। Nothing Phone 2a ਸਮਾਰਟਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।