ਹੈਦਰਾਬਾਦ: OnePlus ਆਪਣੇ ਭਾਰਤੀ ਗ੍ਰਾਹਕਾਂ ਲਈ OnePlus Nord CE 4 Lite ਸਮਾਰਟਫੋਨ ਨੂੰ ਪੇਸ਼ ਕਰਨ ਜਾ ਰਿਹਾ ਹੈ। ਕੰਪਨੀ ਬਿਨ੍ਹਾਂ ਨਾਮ ਦੱਸੇ ਇਸ ਫੋਨ ਨੂੰ ਕਾਫ਼ੀ ਸਮੇਂ ਤੋਂ ਟੀਜ਼ ਕਰ ਰਹੀ ਸੀ। ਹਾਲਾਂਕਿ, ਕੰਪਨੀ ਨੇ ਅਜੇ ਇਸ ਫੋਨ ਦੇ ਨਾਮ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ, ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫੋਨ OnePlus Nord CE 4 Lite ਹੋ ਸਕਦਾ ਹੈ। ਇਸਦੇ ਨਾਲ ਹੀ, ਕੰਪਨੀ ਨੇ ਅਜੇ ਇਸ ਫੋਨ ਨੂੰ ਦਿਖਾਇਆ ਵੀ ਨਹੀਂ ਹੈ, ਤਾਂ ਹੁਣ ਜਲਦ ਹੀ ਲੋਕਾਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। ਅੱਜ ਇਸ ਸਮਾਰਟਫੋਨ ਦੇ ਨਾਮ ਦਾ ਖੁਲਾਸਾ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ OnePlus Nord CE 4 Lite ਸਮਾਰਟਫੋਨ ਅੱਜ ਸ਼ਾਮ 7:00 ਵਜੇ ਭਾਰਤੀ ਗ੍ਰਾਹਕਾਂ ਦੇ ਸਾਹਮਣੇ ਆ ਜਾਵੇਗਾ।
OnePlus Nord CE 4 Lite ਸਮਾਰਟਫੋਨ ਅੱਜ ਆਵੇਗਾ ਸਾਹਮਣੇ: ਕੰਪਨੀ ਵੱਲੋ ਸ਼ੇਅਰ ਕੀਤੇ ਗਏ ਟੀਜ਼ਰ 'ਚ ਫੋਨ ਦਾ ਲੁੱਕ ਨਹੀਂ ਦਿਖਾਇਆ ਗਿਆ ਹੈ, ਪਰ ਅੱਜ ਸ਼ਾਮ 7:00 ਵਜੇ ਇਸ ਸਮਾਰਟਫੋਨ ਨੂੰ ਦਿਖਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਫੋਨ ਦਾ ਨਾਮ ਵੀ ਸਾਹਮਣੇ ਆ ਜਾਵੇਗਾ ਅਤੇ ਅਗਲੇ ਕੁਝ ਹਫ਼ਤਿਆਂ 'ਚ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਜਾਵੇਗਾ। ਕੰਪਨੀ ਨੇ ਅਧਿਕਾਰਿਤ ਸਾਈਟ ਅਤੇ ਐਮਾਜ਼ਾਨ 'ਤੇ ਇਸਦੇ ਪੇਜ ਲਾਈਵ ਕਰ ਦਿੱਤੇ ਹਨ।
OnePlus Nord CE 4 Lite ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੀ ਕੀਮਤ 20,000 ਰੁਪਏ ਹੋ ਸਕਦੀ ਹੈ। ਹਾਲਾਂਕਿ, ਇਸ ਬਾਰੇ ਅਜੇ ਕੰਪਨੀ ਨੇ ਅਧਿਕਾਰਿਤ ਤੌਰ 'ਤੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
- ਸਮਾਰਟਫੋਨ ਪ੍ਰੇਮੀਆਂ ਲਈ ਖੁਸ਼ਖਬਰੀ! ਕੁਝ ਹੀ ਦਿਨਾਂ 'ਚ ਲਾਂਚ ਹੋਣ ਜਾ ਰਹੇ ਨੇ ਇਹ 4 ਸ਼ਾਨਦਾਰ ਸਮਾਰਟਫੋਨ - Upcoming smartphone in June 2024
- Infinix Note 40 5G ਸਮਾਰਟਫੋਨ ਜਲਦ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Infinix Note 40 5G Launch Date
- Realme Buds Air 6 Pro ਏਅਰਬਡਸ ਇਸ ਸਮਾਰਟਫੋਨ ਦੇ ਨਾਲ ਹੋਣਗੇ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Realme Buds Air 6 Pro Launch Date
OnePlus Nord CE 4 Lite ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 695 SoC ਚਿਪਸੈੱਟ ਦਿੱਤੀ ਜਾ ਸਕਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ 16MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਫਿਲਹਾਲ, ਹੋਰਨਾਂ ਸੈਂਸਰਾਂ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸਮਾਰਟਫੋਨ ਨੂੰ 5,500mAh ਦੀ ਬੈਟਰੀ ਦੇ ਨਾਲ ਲਿਆਂਦਾ ਜਾ ਸਕਦਾ ਹੈ, ਜੋ ਕਿ 80ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।