ETV Bharat / technology

Xiaomi 14 CIVI ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ 1 ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Xiaomi 14 CIVI Launch Date - XIAOMI 14 CIVI LAUNCH DATE

Xiaomi 14 CIVI Launch Date: Xiaomi ਆਪਣੇ ਗ੍ਰਾਹਕਾਂ ਲਈ Xiaomi 14 CIVI ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ।

Xiaomi 14 CIVI Launch Date
Xiaomi 14 CIVI Launch Date (Getty Images)
author img

By ETV Bharat Features Team

Published : Jun 10, 2024, 12:18 PM IST

ਹੈਦਰਾਬਾਦ: Xiaomi ਆਪਣੇ ਭਾਰਤੀ ਗ੍ਰਾਹਕਾਂ ਲਈ Xiaomi 14 CIVI ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਕੰਪਨੀ ਕਾਫ਼ੀ ਸਮੇਂ ਤੋਂ ਇਸ ਫੋਨ ਨੂੰ ਟੀਜ਼ ਕਰ ਰਹੀ ਹੈ। ਹੁਣ ਜਲਦ ਹੀ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। Xiaomi 14 CIVI ਸਮਾਰਟਫੋਨ 12 ਜੂਨ ਨੂੰ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ ਇਸ ਫੋਨ ਦੇ ਫੀਚਰਸ ਦਾ ਖੁਲਾਸਾ ਕਰ ਦਿੱਤਾ ਸੀ। ਇਸਦੇ ਨਾਲ ਹੀ, ਫੋਨ ਦੇ ਡਿਜ਼ਾਈਨ ਅਤੇ ਕਲਰ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। ਹੁਣ ਇੱਕ ਟਿਪਸਟਰ ਨੇ ਇਸ ਫੋਨ ਦੀ ਕੀਮਤ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ।

Xiaomi 14 CIVI ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 43,000 ਰੁਪਏ ਹੋ ਸਕਦੀ ਹੈ। ਇਸਦੇ ਨਾਲ ਹੀ, ਕਿਹਾ ਜਾ ਰਿਹਾ ਹੈ ਕਿ ਇਹ ਫੋਨ 12GB+512GB ਸਟੋਰੇਜ ਦੇ ਨਾਲ ਵੀ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਇਸਦੀ ਕੀਮਤ ਸਾਹਮਣੇ ਨਹੀਂ ਆਈ ਹੈ। Xiaomi 14 CIVI ਸਮਾਰਟਫੋਨ Cruise Blue, Matcha Green ਅਤੇ Shadow Black ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਲਾਂਚ ਤੋਂ ਬਾਅਦ ਤੁਸੀਂ ਇਸ ਫੋਨ ਨੂੰ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਤੋਂ ਖਰੀਦ ਸਕੋਗੇ।

Xiaomi 14 CIVI ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 1.5K AMOLED ਸਕ੍ਰੀਨ ਮਿਲਣ ਦੀ ਉਮੀਦ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਡਿਸਪਲੇ ਨੂੰ ਕਾਰਨਿੰਗ ਗੋਰਿਲਾ ਗਲਾਸ ਵਿਕਟਸ 2 ਪ੍ਰੋਟੈਕਸ਼ਨ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। Xiaomi 14 CIVI ਸਮਾਰਟਫੋਨ ਦੋ ਮਾਡਲਾਂ ਦੇ ਨਾਲ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਰਿਅਰ ਕੈਮਰਾ ਯੂਨਿਟ ਦੇ ਨਾਲ 32MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 4,700 mAh ਦੀ ਬੈਟਰੀ ਮਿਲੇਗੀ, ਜੋ ਕਿ 67ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.