ETV Bharat / technology

Vivo T3x 5G ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ 2 ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Vivo T3x 5G Launch Date

author img

By ETV Bharat Tech Team

Published : Apr 15, 2024, 11:13 AM IST

Vivo T3x 5G Launch Date: Vivo ਆਪਣੇ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ 17 ਅਪ੍ਰੈਲ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ।

Vivo T3x 5G Launch Date
Vivo T3x 5G Launch Date

ਹੈਦਰਾਬਾਦ: Vivo 17 ਅਪ੍ਰੈਲ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਤ ਹੈ। ਇਸ ਫੋਨ ਨੂੰ 15 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। ਕੀਮਤ ਨੂੰ ਲੈ ਕੇ ਕੰਪਨੀ ਨੇ ਪਹਿਲਾ ਹੀ ਜਾਣਕਾਰੀ ਦੇ ਦਿੱਤੀ ਸੀ। ਹੁਣ ਇਸ ਫੋਨ ਦੇ ਡਿਜ਼ਾਈਨ, ਡਿਸਪਲੇ, ਕਲਰ ਅਤੇ ਪ੍ਰੋਸੈਸਰ ਬਾਰੇ ਵੀ ਜਾਣਕਾਰੀਆਂ ਸਾਹਮਣੇ ਆ ਚੁੱਕੀਆਂ ਹਨ।

Vivo T3x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਨ ਵਾਲੀ ਡਿਸਪਲੇ ਮਿਲੇਗੀ ਅਤੇ 1,000nits ਦੀ ਪੀਕ ਬ੍ਰਾਈਟਨੈੱਸ ਦਾ ਸਪੋਰਟ ਮਿਲੇਗਾ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 6 ਜੇਨ 1 5G ਚਿਪਸੈੱਟ ਮਿਲ ਸਕਦੀ ਹੈ, ਜਿਸਦਾ AuTuTu ਸਕੋਰ 5,60,000 ਹੋਵੇਗਾ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਮਿਲ ਸਕਦਾ ਹੈ। ਫੋਨ ਬੈਕ ਸਾਈਡ ਤੋਂ ਸਰਕੂਲਰ ਕੈਮਰਾ ਮੋਡੀਊਲ ਦੇ ਨਾਲ ਨਜ਼ਰ ਆਵੇਗਾ। ਇਸ ਫੋਨ 'ਚ 6,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 44 ਵਾਟ ਦੀ ਫਲੈਸ਼ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ Vivo T2x ਦੇ ਅਪਗ੍ਰੇਡ ਵਰਜ਼ਨ ਦੇ ਤੌਰ 'ਤੇ ਲਾਂਚ ਕੀਤਾ ਜਾ ਰਿਹਾ ਹੈ। ਕੰਪਨੀ ਨੇ ਅਜੇ ਇਸ ਫੋਨ ਦੇ ਫੀਚਰਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ, ਪਰ ਲਾਂਚ ਤੋਂ ਪਹਿਲਾ ਇਸ ਫੋਨ ਦੀ ਸਾਰੀ ਜਾਣਕਾਰੀ ਸਾਹਮਣੇ ਆ ਜਾਣ ਦੀ ਉਮੀਦ ਹੈ।

Vivo T3x 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 15 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। Vivo T3x 5G ਸਮਾਰਟਫੋਨ ਨੂੰ ਦੋ ਕਲਰ ਆਪਸ਼ਨਾਂ 'ਚ ਲਿਆਂਦਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.