ETV Bharat / technology

Oppo F27 Pro ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ 5 ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Oppo F27 Pro Launch Date

author img

By ETV Bharat Punjabi Team

Published : Jun 7, 2024, 4:10 PM IST

Oppo F27 Pro Launch Date: Oppo ਆਪਣੇ ਭਾਰਤੀ ਗ੍ਰਾਹਕਾਂ ਲਈ Oppo F27 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਜਲਦ ਹੀ ਭਾਰਤ 'ਚ ਪੇਸ਼ ਕਰ ਦਿੱਤਾ ਜਾਵੇਗਾ।

Oppo F27 Pro Launch Date
Oppo F27 Pro Launch Date (Twitter)

ਹੈਦਰਾਬਾਦ: Oppo ਆਪਣੇ ਭਾਰਤੀ ਗ੍ਰਾਹਕਾਂ ਲਈ Oppo F27 Pro ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਹਾਲ ਹੀ ਵਿੱਚ ਕੰਪਨੀ ਨੇ ਇਸ ਫੋਨ ਦੀ ਭਾਰਤੀ ਲਾਂਚ ਡੇਟ ਬਾਰੇ ਖੁਲਾਸਾ ਕੀਤਾ ਸੀ। Oppo F27 Pro ਸਮਾਰਟਫੋਨ 13 ਜੂਨ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਇਸ ਸੀਰੀਜ਼ 'ਚ Oppo F27, Oppo F27 Pro ਅਤੇ Oppo F27 Pro+ ਸਮਾਰਟਫੋਨ ਸ਼ਾਮਲ ਹੋਣਗੇ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਵੀ ਸਾਹਮਣੇ ਆ ਗਏ ਹਨ।

Oppo F27 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ HD+AMOLED ਕਰਵਡ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ 2 ਪ੍ਰੋਟੈਕਸ਼ਨ ਦੇ ਨਾਲ ਆਵੇਗੀ। ਇਸਦਾ ਪੀਕ ਬ੍ਰਾਈਟਨੈੱਸ 1110nits ਦਾ ਹੋ ਸਕਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimension 7050 ਚਿਪਸੈੱਟ ਦਿੱਤੀ ਜਾ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 64MP ਦਾ ਦੋਹਰਾ ਰਿਅਰ ਕੈਮਰਾ ਮਿਲ ਸਕਦਾ ਹੈ। ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 67ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।

Oppo F27 Pro ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੀ ਕੀਮਤ 23,000 ਰੁਪਏ ਹੋਣ ਦੀ ਸੰਭਾਵਨਾ ਹੈ। ਫਿਲਹਾਲ, ਕੰਪਨੀ ਨੇ ਅਜੇ ਇਸ ਫੋਨ ਦੀ ਕੀਮਤ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.