ETV Bharat / technology

Oppo F27 Pro+ 5G ਸਮਾਰਟਫੋਨ ਹੋਇਆ ਲਾਂਚ, ਜਾਣੋ ਕੀਮਤ - Oppo F27 Pro Plus 5G Launched - OPPO F27 PRO PLUS 5G LAUNCHED

Oppo F27 Pro+ 5G Launched: Oppo ਨੇ ਆਪਣੇ ਗ੍ਰਾਹਕਾਂ ਲਈ Oppo F27 Pro+ 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਗਿਆ ਹੈ।

Oppo F27 Pro+ 5G Launched
Oppo F27 Pro+ 5G Launched (Twitter)
author img

By ETV Bharat Tech Team

Published : Jun 13, 2024, 12:46 PM IST

ਹੈਦਰਾਬਾਦ: Oppo ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Oppo F27 Pro+ 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਇਸ ਫੋਨ ਨੂੰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਟੀਜ਼ ਕਰ ਰਹੀ ਸੀ। ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਡਿਵਾਈਸ ਨੂੰ ਅੱਜ ਦੁਪਹਿਰ 12 ਵਜੇ ਸ਼ਾਨਦਾਰ ਫੀਚਰਸ ਦੇ ਨਾਲ ਪੇਸ਼ ਕਰ ਦਿੱਤਾ ਗਿਆ ਹੈ।

Oppo F27 Pro+ 5G ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB ਰੈਮ ਅਤੇ 128GB ਸਟੋਰੇਜ ਵਾਲੇ ਮਾਡਲ ਨੂੰ 27,999 ਰੁਪਏ ਅਤੇ 8GB ਰੈਮ+256GB ਸਟੋਰੇਜ ਵਾਲੇ ਮਾਡਲ ਨੂੰ 29,999 ਰੁਪਏ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ ਦਾ ਲਾਂਚ ਇਵੈਂਟ ਕੰਪਨੀ ਦੇ ਅਧਿਕਾਰਿਤ Youtube ਚੈਨਲ 'ਤੇ ਸਟ੍ਰੀਮ ਕੀਤਾ ਗਿਆ ਹੈ। ਇਸ ਸਮਾਰਟਫੋਨ ਨੂੰ Midnight Navy ਅਤੇ Dusk Pink ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ।

Oppo F27 Pro+ 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ 3D ਕਰਵਡ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 240Hz ਟਚ ਸੈਪਲਿੰਗ ਦਰ ਅਤੇ 950Nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimension 7050 ਚਿਪਸੈੱਟ ਦਿੱਤੀ ਗਈ ਹੈ, ਜਿਸਨੂੰ Mali G68 MC4 GPU ਦੇ ਨਾਲ ਜੋੜਿਆ ਗਿਆ ਹੈ। Oppo F27 Pro+ 5G ਸਮਾਰਟਫੋਨ ਨੂੰ 8GB ਰੈਮ+128GB ਅਤੇ 8GB ਰੈਮ+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਫੋਨ ਦੇ ਪਿਛਲੇ ਪਾਸੇ ਦੋਹਰਾ ਕੈਮਰਾ ਮਿਲਦਾ ਹੈ, ਜਿਸ 'ਚ 64MP ਦਾ ਪ੍ਰਾਈਮਰੀ ਸੈਂਸਰ ਅਤੇ 2MP ਦਾ ਡੈਪਥ ਸੈਂਸਰ ਸ਼ਾਮਲ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ 8MP ਦਾ ਸੈਂਸਰ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 67ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.