ਹੈਦਰਾਬਾਦ: Oppo ਆਪਣੇ ਭਾਰਤੀ ਗ੍ਰਾਹਕਾਂ ਲਈ Oppo F27 Pro+ ਸਮਾਰਟਫੋਨ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਲਗਾਤਾਰ ਇਸ ਫੋਨ ਨੂੰ ਟੀਜ਼ ਕਰ ਰਹੀ ਹੈ। ਹੁਣ ਯੂਜ਼ਰਸ ਦਾ ਇੰਤਜ਼ਾਰ ਜਲਦ ਹੀ ਖਤਮ ਹੋਣ ਜਾ ਰਿਹਾ ਹੈ। Oppo F27 Pro+ ਸਮਾਰਟਫੋਨ 13 ਜੂਨ ਨੂੰ ਦੁਪਹਿਰ 12 ਵਜੇ ਭਾਰਤ 'ਚ ਪੇਸ਼ ਕਰ ਦਿੱਤਾ ਜਾਵੇਗਾ। ਇਸ ਫੋਨ ਦਾ ਲੈਡਿੰਗ ਪੇਜ ਐਮਾਜ਼ਾਨ 'ਤੇ ਲਾਈਵ ਕਰ ਦਿੱਤਾ ਗਿਆ ਹੈ। ਇਸ ਫੋਨ ਦਾ ਇਸਤੇਮਾਲ ਪਾਣੀ ਦੇ ਨਾਲ ਵੀ ਕੀਤਾ ਜਾ ਸਕਦਾ ਹੈ। ਫੋਨ ਨੂੰ ਪਾਣੀ ਤੋਂ ਬਚਾਉਣ ਲਈ IP69 ਰੇਟਿੰਗ ਦੇ ਨਾਲ ਲਿਆਂਦਾ ਜਾ ਰਿਹਾ ਹੈ, ਜਿਸ ਕਰਕੇ ਇਸ ਫੋਨ ਨੂੰ ਪਾਣੀ ਕਾਰਨ ਨੁਕਸਾਨ ਪਹੁੰਚਣ ਦਾ ਡਰ ਨਹੀਂ ਹੋਵੇਗਾ।
- Realme C65 5G ਸਮਾਰਟਫੋਨ ਨਵੇਂ ਕਲਰ ਆਪਸ਼ਨ ਦੇ ਨਾਲ ਹੋਣ ਜਾ ਰਿਹੈ ਲਾਂਚ, ਇਸ ਦਿਨ ਤੋਂ ਕਰ ਸਕੋਗੇ ਖਰੀਦਦਾਰੀ - Realme C65 5G New Color
- CMF Phone 1 ਸਮਾਰਟਫੋਨ ਦੀ ਕੀਮਤ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - CMF Phone 1 Price
- Motorola Edge 50 ultra ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Motorola Edge 50 Ultra Launch Date
Oppo F27 Pro+ ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ HD+AMOLED ਕਰਵਡ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ 2 ਪ੍ਰੋਟੈਕਸ਼ਨ ਦੇ ਨਾਲ ਆ ਸਕਦੀ ਹੈ। ਇਸ ਡਿਸਪਲੇ ਦਾ ਪੀਕ ਬ੍ਰਾਈਟਨੈੱਸ 1,110nits ਦਾ ਹੋ ਸਕਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimension 7050 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 64MP ਦਾ ਦੋਹਰਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 67ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।