ਹੈਦਰਾਬਾਦ: Oppo ਆਪਣੇ ਚੀਨੀ ਗ੍ਰਾਹਕਾਂ ਲਈ Oppo K12 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ। ਹੁਣ ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। Oppo K12 ਸਮਾਰਟਫੋਨ 24 ਅਪ੍ਰੈਲ ਨੂੰ ਚੀਨ 'ਚ ਲਾਂਚ ਕੀਤਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਕਈ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ। Oppo K12 ਸਮਾਰਟਫੋਨ ਨੂੰ ਕੰਪਨੀ ਦੀ ਅਧਿਕਾਰਿਤ ਚੀਨ ਵੈੱਬਸਾਈਟ 'ਤੇ ਦੇਖਿਆ ਗਿਆ ਹੈ।
Oppo K12 ਸਮਾਰਟਫੋਨ ਦੇ ਕਲਰ ਆਪਸ਼ਨ: Oppo K12 ਸਮਾਰਟਫੋਨ 24 ਅਪ੍ਰੈਲ ਨੂੰ ਚੀਨ 'ਚ ਪੇਸ਼ ਕੀਤਾ ਜਾ ਰਿਹਾ ਹੈ। ਇਹ ਸਮਾਰਟਫੋਨ Blue Clouds ਅਤੇ Starry Night ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਫੋਨ ਦਾ Blue Clouds ਕਲਰ ਪਹਾੜਾਂ ਅਤੇ ਮੈਦਾਨਾਂ 'ਚ ਆਸਮਾਨ ਦੀ ਤਰ੍ਹਾਂ ਹੈ, ਜਦਕਿ Starry Night ਕਲਰ ਗਰਮੀਆਂ 'ਚ ਰਾਤ ਦੇ ਸਾਫ਼ ਆਸਮਾਨ ਦੀ ਤਰ੍ਹਾਂ ਆਪਣੀ ਚਮਕ ਦਿਖਾਉਦਾ ਹੈ।
Oppo K12 ਸਮਾਰਟਫੋਨ ਦੇ ਫੀਚਰਸ: ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਕਈ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ Qualcomm Snapdragon 7 Gen 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 8GB+256GB ਅਤੇ 12GB+512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ Sony LYT-600 sensor ਦੇ ਨਾਲ 50MP ਰਿਅਰ ਕੈਮਰਾ, 8MP ਦਾ ਅਲਟ੍ਰਾ ਵਾਈਡ ਕੈਮਰਾ ਅਤੇ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 100ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ।