ਹੈਦਰਾਬਾਦ: Poco ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Poco F6 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਕਈ ਸ਼ਾਨਦਾਰ ਫੀਚਰਸ ਦੇ ਨਾਲ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ Poco F6 5G ਸਮਾਰਟਫੋਨ ਕੱਲ੍ਹ ਸ਼ਾਮ 4:30 ਵਜੇ ਲਾਂਚ ਕੀਤਾ ਗਿਆ ਹੈ। ਇਸਦੇ ਨਾਲ ਹੀ, ਕੰਪਨੀ ਨੇ ਇਸ ਫੋਨ ਦੀ ਸੇਲ ਬਾਰੇ ਵੀ ਐਲਾਨ ਕਰ ਦਿੱਤਾ ਹੈ।
Poco F6 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 29,999 ਰੁਪਏ, 12GB+256GB ਦੀ ਕੀਮਤ 31,999 ਰੁਪਏ ਅਤੇ 12GB+512GB ਦੀ ਕੀਮਤ 33,999 ਰੁਪਏ ਰੱਖੀ ਗਈ ਹੈ। ਇਸ ਫੋਨ ਨੂੰ Titanium ਅਤੇ Black ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ।
Poco F6 5G ਸਮਾਰਟਫੋਨ ਦੀ ਸੇਲ: ਲਾਂਚਿੰਗ ਤੋਂ ਬਾਅਦ ਇਸ ਫੋਨ ਦੀ ਸੇਲ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। Poco F6 5G ਸਮਾਰਟਫੋਨ ਦੀ ਸੇਲ 29 ਮਈ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਕੰਪਨੀ ICICI ਬੈਂਕ ਕ੍ਰੇਡਿਟ ਕਾਰਡ ਗ੍ਰਾਹਕਾਂ ਨੂੰ 2,000 ਰੁਪਏ ਤੱਕ ਦੀ ਛੋਟ ਦੇ ਰਹੀ ਹੈ।
- Realme Narzo N65 5G ਸਮਾਰਟਫੋਨ ਇਸ ਦਿਨ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਸ਼ੇਅਰ ਕੀਤਾ ਪੋਸਟਰ - Realme Narzo N65 5G Launch Date
- Realme Buds Wireless 3 Neo ਅਤੇ Realme Buds Air 6 ਹੋਏ ਲਾਂਚ, ਜਾਣੋ ਇਨ੍ਹਾਂ ਡਿਵਾਈਸਾਂ ਦੀ ਕਦੋ ਹੋਵਗੀ ਸੇਲ - Realme buds wireless 3 neo Launch
- Vivo X Fold 3 Pro ਸਮਾਰਟਫੋਨ ਜੂਨ ਮਹੀਨੇ ਦੀ ਇਸ ਤਰੀਕ ਨੂੰ ਭਾਰਤ 'ਚ ਹੋ ਸਕਦੈ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Vivo X Fold 3 Pro Launch Date
Poco F6 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ 1.5K AMOLED ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 240Hz ਟਚ ਸੈਪਲਿੰਗ ਦਰ ਅਤੇ 2400nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP Sony IMX882 ਪ੍ਰਾਈਮਰੀ ਕੈਮਰਾ ਅਤੇ 8MP Sony IMX355 ਅਲਟ੍ਰਾ ਵਾਈਡ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਲਈ ਇਸ ਫੋਨ 'ਚ 20MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 120ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।