ਹੈਦਰਾਬਾਦ: Realme ਜਲਦ ਹੀ ਆਪਣੇ ਗ੍ਰਾਹਕਾਂ ਲਈ Realme C65 5G ਸਮਾਰਟਫੋਨ ਨੂੰ ਲਾਂਚ ਕਰੇਗਾ। ਇਹ ਫੋਨ ਭਾਰਤ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਇਸ ਫੋਨ ਨੂੰ ਲੈ ਕੇ ਇੱਕ ਟੀਜ਼ਰ ਸ਼ੇਅਰ ਕੀਤਾ ਹੈ। ਇਸ ਫੋਨ ਨੂੰ ਘੱਟ ਕੀਮਤ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
Realme C65 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 10,000 ਰੁਪਏ ਤੋਂ ਘੱਟ ਕੀਮਤ ਦੇ ਨਾਲ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੀ ਕੀਮਤ ਅਤੇ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ ਅਤੇ ਫੀਚਰਸ ਦਾ ਵੀ ਖੁਲਾਸਾ ਨਹੀਂ ਹੋਇਆ ਹੈ। ਹਾਲਾਂਕਿ, ਲਾਂਚਿੰਗ ਤੋਂ ਪਹਿਲਾ ਹੀ Realme C65 5G ਸਮਾਰਟਫੋਨ ਦੇ ਕੁਝ ਫੀਚਰਸ ਲੀਕ ਹੋ ਗਏ ਹਨ।
Realme C65 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ ਸਕ੍ਰੀਨ ਮਿਲ ਸਕਦੀ ਹੈ, ਜੋ ਕਿ 120Hz LCD ਟਚਸਕ੍ਰੀਨ ਦੇ ਨਾਲ 625nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimension 6300 SoC ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 4GB+64GB, 4GB+128GB ਅਤੇ 6GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਰਿਅਰ ਕੈਮਰਾ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ 8MP ਦਾ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 15ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ।