ETV Bharat / technology

Realme C65 5G ਸਮਾਰਟਫੋਨ ਅੱਜ ਭਾਰਤ 'ਚ ਹੋਵੇਗਾ ਲਾਂਚ, ਜਾਣੋ ਕਦੋ ਸ਼ੁਰੂ ਹੋਵੇਗੀ ਪਹਿਲੀ ਸੇਲ - Realme C65 5G First Sale

Realme C65 5G First Sale: Realme ਅੱਜ ਆਪਣੇ ਗ੍ਰਾਹਕਾਂ ਲਈ Realme C65 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ ਅਤੇ ਇਸ ਫੋਨ ਦੀ ਪਹਿਲੀ ਸੇਲ ਵੀ ਅੱਜ ਸ਼ਾਮ 4 ਵਜੇ ਸ਼ੁਰੂ ਹੋ ਜਾਵੇਗੀ।

author img

By ETV Bharat Tech Team

Published : Apr 26, 2024, 10:29 AM IST

Realme C65 5G First Sale
Realme C65 5G First Sale

ਹੈਦਰਾਬਾਦ: ਚੀਨੀ ਕੰਪਨੀ Realme ਅੱਜ ਆਪਣੇ ਗ੍ਰਾਹਕਾਂ ਲਈ Realme C65 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਹੀ ਹੈ। ਇਹ ਫੋਨ ਅੱਜ ਦੁਪਹਿਰ 12 ਵਜੇ ਲਾਂਚ ਕਰ ਦਿੱਤਾ ਜਾਵੇਗਾ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੀ ਪਹਿਲੀ ਸੇਲ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। Realme C65 5G ਸਮਾਰਟਫੋਨ ਦੀ ਪਹਿਲੀ ਸੇਲ ਅੱਜ ਸ਼ਾਮ 4 ਵਜੇ ਸ਼ੁਰੂ ਹੋਵੇਗੀ। ਇਸ ਸੇਲ ਦੌਰਾਨ ਤੁਸੀਂ Realme C65 5G ਨੂੰ ਡਿਸਕਾਊਂਟ ਦੇ ਨਾਲ ਖਰੀਦਣ ਦਾ ਮੌਕਾ ਪਾ ਸਕਦੇ ਹੋ।

Realme C65 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਲਾਂਚ ਤੋਂ ਪਹਿਲਾ ਹੀ ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ। ਇਹ ਫੋਨ 9,999 ਰੁਪਏ ਦੀ ਕੀਮਤ ਦੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਸੇਲ ਦੌਰਾਨ ਮਿਲੇਗਾ ਡਿਸਕਾਊਂਟ: Realme C65 5G ਸਮਾਰਟਫੋਨ ਦੀ ਪਹਿਲੀ ਸੇਲ ਅੱਜ ਸ਼ਾਮ 4 ਵਜੇ ਸ਼ੁਰੂ ਹੋਵੇਗੀ। ਇਸ ਸੇਲ 'ਚ ਤੁਸੀਂ Realme C65 5G ਨੂੰ ਬੈਂਕ ਆਫ਼ਰਸ ਦੇ ਨਾਲ 9,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਆਰਡਰ ਕਰ ਸਕਦੇ ਹੋ। ਇਹ ਫੋਨ ਕੰਪਨੀ ਦੀ ਵੈੱਬਸਾਈਟ ਤੋਂ ਇਲਾਵਾ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਰਾਹੀ ਵੀ ਖਰੀਦਿਆਂ ਜਾ ਸਕੇਗਾ।

Realme C65 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ ਵੱਡੀ LCD ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਦਿੱਤੀ ਸਕਦੀ ਹੈ। ਇਸ ਫੋਨ ਨੂੰ 6GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ 50MP ਦਾ ਮੇਨ ਅਤੇ 2MP ਦੇ ਸੈਕੰਡਰੀ ਕੈਮਰੇ ਵਾਲੇ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਜਾਵੇਗੀ, ਜੋ ਕਿ 15ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.