ਹੈਦਰਾਬਾਦ: Realme ਕੱਲ੍ਹ ਆਪਣੇ ਗ੍ਰਾਹਕਾਂ ਲਈ Realme 12x5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕੰਪਨੀ ਆਪਣੇ ਗ੍ਰਾਹਕਾਂ ਲਈ ਇੱਕ ਹੋਰ ਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਦਾ ਨਾਮ Realme C65 ਹੈ। Realme C65 ਸਮਾਰਟਫੋਨ ਵਿਆਤਨਾਮ 'ਚ 4 ਅਪ੍ਰੈਲ ਨੂੰ ਲਾਂਚ ਕੀਤਾ ਜਾਵੇਗਾ।
Realme C65 ਸਮਾਰਟਫੋਨ ਇਨ੍ਹਾਂ ਦੇਸ਼ਾਂ 'ਚ ਹੋਵੇਗਾ ਲਾਂਚ: Realme ਦੇ ਉਪ ਪ੍ਰਧਾਨ ਨੇ Realme C65 ਨੂੰ ਲੈ ਕੇ ਐਲਾਨ ਕੀਤਾ ਹੈ। ਇਸ ਫੋਨ ਨੂੰ ਇੰਡੋਨੇਸ਼ੀਆ, ਬੰਗਲਾਦੇਸ਼, ਮਲੇਸ਼ੀਆ, ਫਿਲੀਪੀਨਜ਼ ਅਤੇ ਹੋਰ ਕਈ ਦੇਸ਼ਾਂ 'ਚ ਲਿਆਂਦਾ ਜਾ ਰਿਹਾ ਹੈ। ਹਾਲਾਂਕਿ, ਇਹ ਫੋਨ ਇਨ੍ਹਾਂ ਦੇਸ਼ਾਂ 'ਚ ਕਿਸ ਸਮੇਂ ਅਤੇ ਕਦੋ ਲਾਂਚ ਹੋਵੇਗਾ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਫਿਲਹਾਲ, ਇਹ ਫੋਨ ਵੀਆਤਨਾਮ 'ਚ 4 ਅਪ੍ਰੈਲ ਨੂੰ ਲਾਂਚ ਕੀਤਾ ਜਾ ਰਿਹਾ ਹੈ। Realme C65 ਸਮਾਰਟਫੋਨ ਨੂੰ ਬਲੈਕ, ਪਰਪਲ ਅਤੇ ਗੋਲਡ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
Realme C65 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਕਿਹਾ ਜਾ ਰਿਹਾ ਹੈ ਕਿ ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ Helio G85 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਮੇਨ ਅਤੇ ਫਲਿੱਕਰ ਸੈਂਸਰ ਮਿਲ ਸਕਦਾ ਹੈ ਅਤੇ 8MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਕੰਪਨੀ ਨੇ ਅਜੇ ਇਸ ਫੋਨ ਦੇ ਫੀਚਰਸ ਬਾਰੇ ਕੋਈ ਅਧਿਕਾਰਿਤ ਤੌਰ 'ਤੇ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।