ਹੈਦਰਾਬਾਦ: Realme ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Realme Narzo N61 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੰਪਨੀ ਇਸ ਫੋਨ ਨੂੰ ਲੰਬੇ ਸਮੇਂ ਤੋਂ ਟੀਜ਼ ਕਰ ਰਹੀ ਸੀ, ਜਿਸ ਤੋਂ ਬਾਅਦ ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਫੋਨ ਨੂੰ Armorshell Protection ਦੇ ਨਾਲ ਲਿਆਂਦਾ ਗਿਆ ਹੈ, ਜਿਸ ਰਾਹੀ ਫੋਨ ਜ਼ਮੀਨ 'ਤੇ ਡਿੱਗਣ ਤੋਂ ਬਾਅਦ ਵੀ ਆਸਾਨੀ ਨਾਲ ਖਰਾਬ ਨਹੀਂ ਹੋਵੇਗਾ। ਦੱਸ ਦਈਏ ਕਿ ਇਸ ਫੋਨ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਗਿਆ ਹੈ। Realme Narzo N61 ਸਮਾਰਟਫੋਨ ਦੋ ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ।
We're now stronger than ever!
— realme narzo India (@realmenarzoIN) July 29, 2024
The new #realmeNARZON61, equipped with ArmorShell Protection, is here and ready to break all records for strength and durability.
Starting from 6,999*. First sale from 6th August, 12 Noon.
*T&C Apply
Know More On:https://t.co/n3vAbwM2m7:… pic.twitter.com/7rEFMW0rzO
Realme Narzo N61 ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.74 ਇੰਚ ਦੀ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 1600x720 ਪਿਕਸਲ Resolution ਅਤੇ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ UNISOC T612 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 6GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 32MP ਦਾ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 5MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 10ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
Realme Narzo N61 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੀ ਸ਼ੁਰੂਆਤੀ ਕੀਮਤ 6,999 ਰੁਪਏ ਰੱਖੀ ਗਈ ਹੈ। ਲਾਂਚਿੰਗ ਦੇ ਨਾਲ ਹੀ Realme Narzo N61 ਸਮਾਰਟਫੋਨ ਦੀ ਸੇਲ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। ਇਸ ਫੋਨ ਦੀ ਪਹਿਲੀ ਸੇਲ 6 ਅਗਸਤ ਨੂੰ ਸ਼ੁਰੂ ਹੋ ਰਹੀ ਹੈ।
- Nothing Phone 2a Plus ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ ਤਿੰਨ ਦਿਨ ਬਾਕੀ, ਜਾਣੋ ਲਾਂਚਿੰਗ ਸਮੇਂ ਅਤੇ ਫੀਚਰਸ ਬਾਰੇ ਪੂਰੀ ਜਾਣਕਾਰੀ - Nothing Phone 2a Plus Launch Date
- ਸਮਾਰਟਫੋਨ ਪ੍ਰੇਮੀਆਂ ਲਈ ਖੁਸ਼ਖਬਰੀ! ਅਗਸਤ ਮਹੀਨੇ ਲਾਂਚ ਹੋਣਗੇ 4 ਸਸਤੇ ਸਮਾਰਟਫੋਨ, ਦੇਖੋ ਪੂਰੀ ਲਿਸਟ - Upcoming Smartphones In August
- Motorola Edge 50 ਸਮਾਰਟਫੋਨ ਦੀ ਲਾਂਚ ਡੇਟ ਦਾ ਹੋਇਆ ਖੁਲਾਸਾ, ਅਗਸਤ ਮਹੀਨੇ ਹੋ ਰਿਹੈ ਲਾਂਚ - Motorola Edge 50 Launch Date
Realme Narzo N61 ਸਮਾਰਟਫੋਨ ਵਾਟਰਪ੍ਰੂਫ਼ ਫੀਚਰ ਨਾਲ ਹੋਵੇਗਾ ਲੈਸ: Realme Narzo N61 ਸਮਾਰਟਫੋਨ ਨੂੰ ਪਾਣੀ ਅਤੇ ਮਿੱਟੀ ਤੋਂ ਬਚਾਉਣ ਲਈ IP54 ਰੇਟਿੰਗ ਦੇ ਨਾਲ ਲਿਆਂਦਾ ਗਿਆ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕਦੇ ਹੋ।