ਹੈਦਰਾਬਾਦ: Realme ਅੱਜ ਆਪਣੇ ਗ੍ਰਾਹਕਾਂ ਲਈ Realme P ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। ਲਾਂਚ ਤੋਂ ਪਹਿਲਾ ਹੀ ਇਹ ਸੀਰੀਜ਼ ਫਲਿੱਪਕਾਰਟ ਮਾਈਕ੍ਰੋਸਾਈਟ 'ਤੇ ਲਾਈਵ ਹੋ ਚੁੱਕੀ ਹੈ, ਜਿਸ ਰਾਹੀ ਇਸ ਸੀਰੀਜ਼ ਦੇ ਕਈ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ। ਇਸਦੇ ਨਾਲ ਹੀ ਕੰਪਨੀ ਨੇ ਇਸ ਸੀਰੀਜ਼ ਦੀ ਕੀਮਤ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ। Realme P ਸੀਰੀਜ਼ ਅੱਜ ਦੁਪਹਿਰ 12 ਵਜੇ ਭਾਰਤ 'ਚ ਲਾਂਚ ਕਰ ਦਿੱਤੀ ਜਾਵੇਗੀ।
Realme P ਸੀਰੀਜ਼ ਦੀ ਕੀਮਤ: Realme P ਸੀਰੀਜ਼ ਅੱਜ ਭਾਰਤ 'ਚ ਲਾਂਚ ਕਰ ਦਿੱਤੀ ਜਾਵੇਗੀ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇੱਕ ਟਿਪਸਟਰ ਨੇ ਇਸ ਸੀਰੀਜ਼ ਦੀ ਕੀਮਤ ਦਾ ਪਹਿਲਾ ਹੀ ਖੁਲਾਸਾ ਕਰ ਦਿੱਤਾ ਸੀ। ਇਸ ਫੋਨ ਦੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਦੱਸੀ ਗਈ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।
Realme P ਸੀਰੀਜ਼ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸੀਰੀਜ਼ 'ਚ 6.67 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 2000nits ਦੀ ਪੀਕ ਬ੍ਰਾਈਟਨੈੱਸ ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ Realme P1 ਸਮਾਰਟਫੋਨ 'ਚ ਮੀਡੀਆਟੇਕ Dimensity 7050 ਚਿਪਸੈੱਟ ਮਿਲ ਸਕਦੀ ਹੈ, ਜਦਕਿ Realme P1 ਪ੍ਰੋ ਸਮਾਰਟਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਦਿੱਤੀ ਜਾ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ ਟ੍ਰਿਪਲ ਕੈਮਰਾ ਸੈਟਅੱਪ ਮਿਲ ਸਕਦਾ ਹੈ।
Realme P ਸੀਰੀਜ਼ ਦੀ ਅਰਲੀ ਵਰਡ ਸੇਲ: Realme ਆਪਣੇ ਗ੍ਰਾਹਕਾਂ ਲਈ ਅੱਜ ਦੁਪਹਿਰ 12 ਵਜੇ Realme P ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਲਾਂਚ ਤੋਂ ਪਹਿਲਾ ਹੀ ਇਸ ਸੀਰੀਜ਼ ਦੀ ਅਰਲੀ ਵਰਡ ਸੇਲ ਦਾ ਵੀ ਐਲਾਨ ਕਰ ਦਿੱਤਾ ਸੀ। ਇਸ ਸੀਰੀਜ਼ ਦੀ ਸੇਲ ਲਾਂਚ ਦੇ ਦਿਨ ਹੀ ਹੋਵੇਗੀ। ਇਹ ਸੇਲ ਅੱਜ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ Realme ਦੀ ਅਧਿਕਾਰਿਤ ਵੈੱਬਸਾਈਟ ਅਤੇ ਫਲਿੱਪਕਾਰਟ 'ਤੇ ਆਯੋਜਿਤ ਕੀਤੀ ਜਾਵੇਗੀ। ਸੇਲ ਦੌਰਾਨ ਗ੍ਰਾਹਕ Realme P ਸੀਰੀਜ਼ 'ਤੇ 2,000 ਰੁਪਏ ਤੱਕ ਦਾ ਕੂਪਨ ਡਿਸਕਾਊਂਟ ਵੀ ਪਾ ਸਕਦੇ ਹਨ।