ਹੈਦਰਾਬਾਦ: Samsung ਅੱਜ ਆਪਣੇ ਗ੍ਰਾਹਕਾਂ ਲਈ Samsung Galaxy F55 5G ਸਮਾਰਟਫੋਨ ਨੂੰ ਲਾਂਚ ਕਰੇਗਾ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਫੋਨ ਦਾ ਗ੍ਰਾਹਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਲੰਬੇ ਇੰਤਜ਼ਾਰ ਤੋਂ ਬਾਅਦ ਅੱਜ Samsung Galaxy F55 5G ਸਮਾਰਟਫੋਨ ਲਾਂਚ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਪਹਿਲਾ ਇਹ ਸਮਾਰਟਫੋਨ 17 ਮਈ ਨੂੰ ਲਾਂਚ ਹੋਣਾ ਸੀ, ਪਰ ਬਾਅਦ 'ਚ ਇਸਦੀ ਲਾਂਚ ਡੇਟ ਮੁਲਤੱਵੀ ਕਰਕੇ 27 ਮਈ ਤੱਕ ਦੀ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਇਹ ਫੋਨ ਲਾਂਚ ਹੋਵੇਗਾ।
Samsung Galaxy F55 5G ਦੀ ਕੀਮਤ: ਇਸ ਫੋਨ ਦੀ ਮਾਈਕ੍ਰੋਸਾਈਟ ਫਲਿੱਪਕਾਰਟ 'ਤੇ ਕੁਝ ਦਿਨ ਪਹਿਲਾ ਹੀ ਲਾਈਵ ਹੋ ਗਈ ਸੀ। ਕੰਪਨੀ ਨੇ ਇਸ ਫੋਨ ਦੀ ਕੀਮਤ ਨੂੰ ਵੀ ਟੀਜ਼ ਕਰ ਦਿੱਤਾ ਹੈ। ਕੰਪਨੀ ਅਨੁਸਾਰ, ਇਸ ਫੋਨ ਦੀ ਸ਼ੁਰੂਆਤੀ ਕੀਮਤ 2x999 ਰੁਪਏ ਹੈ। ਟਿਪਸਟਰ ਅਭਿਸ਼ੇਕ ਯਾਦਵ ਨੇ ਇਸ ਫੋਨ ਦੀ ਸ਼ੁਰੂਆਤੀ ਕੀਮਤ 26,999 ਰੁਪਏ ਦੱਸੀ ਹੈ।
Samsung Galaxy F55 5G ਦੀ ਸੇਲ: Samsung Galaxy F55 5G ਸਮਾਰਟਫੋਨ ਦੀ ਅਰਲੀ ਸੇਲ ਅੱਜ ਸ਼ਾਮ 7 ਵਜੇ ਸ਼ੁਰੂ ਹੋਵੇਗੀ। ਇਸ ਫੋਨ ਨੂੰ ਖਰੀਦਣ ਵਾਲੇ ਯੂਜ਼ਰਸ ਨੂੰ Galaxy Fit3 ਸਿਰਫ਼ 1999 ਰੁਪਏ ਅਤੇ 45ਵਾਟ ਦਾ ਟ੍ਰੈਵਲ ਆਡਾਪਟਰ 499 ਰੁਪਏ 'ਚ ਮਿਲੇਗਾ। ਇਸ ਫੋਨ ਨੂੰ Apricot Crush and Resin ਬਲੈਕ ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।
- Motorola G04s ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Motorola G04s Launch Date
- Lava Yuva 5G ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Lava Yuva 5G Launch Date
- Realme Narzo N65 5G ਸਮਾਰਟਫੋਨ ਇਸ ਦਿਨ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਸ਼ੇਅਰ ਕੀਤਾ ਪੋਸਟਰ - Realme Narzo N65 5G Launch Date
Samsung Galaxy F55 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ ਫੁੱਲ HD+AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਫੋਨ ਦੀ ਡਿਸਪਲੇ ਦਾ ਪੀਕ ਬ੍ਰਾਈਟਨੈੱਸ ਲੈਵਲ 1000 nits ਹੈ। ਪ੍ਰੋਸੈਸਰ ਦੇ ਤੌਰ 'ਚ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 1 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਤਿੰਨ ਕੈਮਰੇ ਮਿਲਣਗੇ। ਇਸ 'ਚ OIS ਦੇ ਨਾਲ 50MP ਦਾ ਮੇਨ ਕੈਮਰਾ, 8MP ਦਾ ਅਲਟ੍ਰਾਵਾਈਡ ਐਂਗਲ ਲੈਂਸ ਅਤੇ 2MP ਦਾ ਮੈਕਰੋ ਕੈਮਰਾ ਸ਼ਾਮਲ ਹੋ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।