ਹੈਦਰਾਬਾਦ: Samsung ਆਪਣੇ ਗ੍ਰਾਹਕਾਂ ਲਈ Samsung Galaxy F55 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਦੀ ਲਾਂਚ ਡੇਟ ਹਾਲ ਹੀ ਵਿੱਚ ਸਾਹਮਣੇ ਆਈ ਸੀ। ਦੱਸ ਦਈਏ ਕਿ ਕੰਪਨੀ ਨੇ X 'ਤੇ ਪੋਸਟ ਸ਼ੇਅਰ ਕਰਕੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕੀਤਾ ਹੈ। Samsung Galaxy F55 5G ਸਮਾਰਟਫੋਨ 17 ਮਈ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕੰਪਨੀ ਨੇ ਆਉਣ ਵਾਲੇ ਫੋਨ ਦੇ ਫੀਚਰਸ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ।
Samsung Galaxy F55 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 120Hz sAMOLED+ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 1 ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 12GB ਰੈਮ ਦੇ ਨਾਲ ਲਿਆਂਦਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP+5MP+2MP ਦਾ ਕੈਮਰਾ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ 50MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 45ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਨ ਵਾਲੀ ਬੈਟਰੀ ਮਿਲੇਗੀ। ਇਸ ਫੋਨ ਪਤਲਾ ਹੋਵੇਗਾ।
Samsung Galaxy F55 5G ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਇਸ ਸਮਾਰਟਫੋਨ ਨੂੰ 30 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਲਿਆ ਰਹੀ ਹੈ। ਇਸ ਫੋਨ ਨੂੰ ਐਪਰੀਕੋਟ ਕ੍ਰਸ਼ ਅਤੇ ਰੇਸਿਨ ਬਲੈਕ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।