ETV Bharat / technology

Tecno Spark 20 ਸਮਾਰਟਫੋਨ ਦੀ ਸੇਲ ਹੋਈ ਸ਼ੁਰੂ, ਮਿਲ ਰਹੇ ਨੇ ਸ਼ਾਨਦਾਰ ਆਫ਼ਰਸ

author img

By ETV Bharat Tech Team

Published : Feb 2, 2024, 3:43 PM IST

Tecno Spark 20 First Sale: Tecno ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Tecno Spark 20 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਗਈ ਹੈ।

Tecno Spark 20 First Sale
Tecno Spark 20 First Sale

ਹੈਦਰਾਬਾਦ: Tecno ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Tecno Spark 20 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਗਈ ਹੈ। Tecno Spark 20 ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ। ਇਸ ਸਮਾਰਟਫੋਨ ਦੀ ਖਰੀਦਦਾਰੀ ਕਰਨ 'ਤੇ ਕਈ ਸ਼ਾਨਦਾਰ ਆਫ਼ਰਸ ਦਾ ਲਾਭ ਲਿਆ ਜਾ ਸਕਦਾ ਹੈ।

Tecno Spark 20 ਸਮਾਰਟਫੋਨ 'ਤੇ ਮਿਲ ਰਹੇ ਨੇ ਸ਼ਾਨਦਾਰ ਆਫ਼ਰਸ: Tecno Spark 20 ਸਮਾਰਟਫੋਨ ਨੂੰ ਭਾਰਤ 'ਚ 8GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ ਦੀ ਕੀਮਤ 10,499 ਰੁਪਏ ਹੈ। Tecno Spark 20 ਸਮਾਰਟਫੋਨ 'ਤੇ ਕੁਝ ਸ਼ਾਨਦਾਰ ਬੈਂਕ ਆਫ਼ਰਸ ਵੀ ਮਿਲ ਰਹੇ ਹਨ। ਇਸ ਸਮਾਰਟਫੋਨ ਦੀ ਕੀਮਤ 10,499 ਰੁਪਏ ਅਤੇ 11,499 ਰੁਪਏ ਹੈ। ਇਸ ਸਮਾਰਟਫੋਨ ਨੂੰ ਖਰੀਦਣ 'ਤੇ 1,000 ਰੁਪਏ ਦੇ ਬੈਂਕ ਆਫ਼ਰਸ ਦਾ ਲਾਭ ਵੀ ਲਿਆ ਜਾ ਸਕਦਾ ਹੈ। Tecno Spark 20 ਸਮਾਰਟਫੋਨ ਨੂੰ ਬਲੈਕ, ਵਾਈਟ, ਮੈਜਿਕ ਸਕਿਨ ਬਲੂ ਅਤੇ ਨਿਓਨ ਗੋਲਡ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

Tecno Spark 20 ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Tecno Spark 20 ਸਮਾਰਟਫੋਨ 'ਚ 6.56 ਇੰਚ ਦੀ HD+Resolution ਡਿਸਪਲੇ ਦਿੱਤੀ ਗਈ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Helio G85 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ 50MP ਦਾ AI ਲੈਂਸ ਅਤੇ ਦੋਹਰਾ ਫਲੈਸ਼ ਪ੍ਰਾਈਮਰੀ ਕੈਮਰਾ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਸੈਂਸਰ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 18 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।

Tecno Spark 20 ਸਮਾਰਟਫੋਨ ਵਾਲੇ ਗ੍ਰਾਹਕਾਂ ਨੂੰ 19 OTT ਪਲੇਟਫਾਰਮਾਂ ਦਾ ਮਿਲੇਗਾ ਸਬਸਕ੍ਰਿਪਸ਼ਨ: ਇਸਦੇ ਨਾਲ ਹੀ, Tecno ਨੇ ਐਲਾਨ ਕੀਤਾ ਹੈ ਕਿ Tecno Spark 20 ਦੀ ਖਰੀਦਦਾਰੀ ਕਰਨ 'ਤੇ ਗ੍ਰਾਹਕਾਂ ਨੂੰ 23 OTTPlay ਐਪਸ ਦਾ ਮੁਫਤ ਸਬਸਕ੍ਰਿਪਸ਼ਨ ਦਿੱਤਾ ਜਾਵੇਗਾ, ਜਿਸ ਦੀ ਕੀਮਤ 5,604 ਰੁਪਏ ਹੈ। ਇਸ OTTPlay ਵਿੱਚ ਤੁਹਾਨੂੰ SonyLIV, Zee5, Lionsgate Play ਅਤੇ Fancode ਵਰਗੇ 19 OTT ਪਲੇਟਫਾਰਮਾਂ ਤੱਕ ਪਹੁੰਚ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.