ਹੈਦਰਾਬਾਦ: Realme ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Realme P ਸੀਰੀਜ਼ ਨੂੰ ਲਾਂਚ ਕਰ ਦਿੱਤਾ ਹੈ। ਇਸ ਸੀਰੀਜ਼ 'ਚ Realme P1 5G ਅਤੇ Realme P1 ਪ੍ਰੋ 5G ਸਮਾਰਟਫੋਨ ਸ਼ਾਮਲ ਹਨ। ਇਨ੍ਹਾਂ ਦੋਨੋ ਸਮਾਰਟਫੋਨਾਂ ਦੀ ਕੱਲ੍ਹ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਸੀਰੀਜ਼ ਨੂੰ ਤੁਸੀਂ ਸੇਲ ਦੌਰਾਨ ਘੱਟ ਕੀਮਤ ਦੇ ਨਾਲ ਖਰੀਦ ਸਕਦੇ ਹੋ।
Realme P ਸੀਰੀਜ਼ ਦੀ ਖਰੀਦਦਾਰੀ: Realme P ਸੀਰੀਜ਼ ਦੀ ਕੱਲ੍ਹ ਦੁਪਹਿਰ 12 ਵਜੇ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਸੀਰੀਜ਼ ਦੀ ਖਰੀਦਦਾਰੀ ਤੁਸੀਂ ਫਲਿੱਪਕਾਰਟ ਅਤੇ Realme ਦੀ ਅਧਿਕਾਰਿਤ ਵੈੱਬਸਾਈਟ ਤੋਂ ਕਰ ਸਕੋਗੇ।
Realme P ਸੀਰੀਜ਼ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Realme P ਸੀਰੀਜ਼ ਦੇ 6GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 15,999 ਰੁਪਏ, ਜਦਕਿ 8GB+256GB ਸਟੋਰੇਜ ਦੀ ਕੀਮਤ 18,999 ਰੁਪਏ ਰੱਖੀ ਗਈ ਹੈ। ਪਹਿਲੀ ਸੇਲ 'ਚ ਤੁਸੀਂ ਬੇਸ ਮਾਡਲ ਨੂੰ 14,999 ਰੁਪਏ ਅਤੇ ਟਾਪ ਮਾਡਲ ਨੂੰ 16,999 ਰੁਪਏ 'ਚ ਖਰੀਦ ਸਕੋਗੇ। Realme P ਸੀਰੀਜ਼ Phoenix Red ਅਤੇ Peacock Green ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗੀ।
Realme P ਸੀਰੀਜ਼ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸੀਰੀਜ਼ 'ਚ 6.67 ਇੰਚ ਦੀ AMOLED ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 2400x1080 FHD+Resolution ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਸੀਰੀਜ਼ 'ਚ Dimensity 7050 5G ਚਿਪਸੈੱਟ ਦਿੱਤੀ ਗਈ ਹੈ। ਇਹ ਸੀਰੀਜ਼ 6nm process, octa-core, 2*A78 @2.6 GHz,6*A55 @2.0 GHz CPU ਅਤੇ Mali-G68 MC4 GPU ਦੇ ਨਾਲ ਆਉਦੀ ਹੈ। Realme P ਸੀਰੀਜ਼ ਨੂੰ 6GB+128GB ਅਤੇ 8GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸੀਰੀਜ਼ 'ਚ 50MP ਦਾ AI ਰਿਅਰ ਕੈਮਰਾ ਅਤੇ 2MP ਦਾ ਅਲਟ੍ਰਾ ਵਾਈਡ ਕੈਮਰਾ ਦਿੱਤਾ ਗਿਆ ਹੈ, ਜਦਕਿ ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸੀਰੀਜ਼ 'ਚ 5,000mAh ਦੀ ਵੱਡੀ ਬੈਟਰੀ ਦਿੱਤੀ ਗਈ ਹੈ, ਜੋ ਕਿ 45 ਵਾਟ SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ ਅਤੇ USB ਟਾਈਪ-ਸੀ ਪੋਰਟ ਦੇ ਨਾਲ ਆਉਦੀ ਹੈ। ਇਨ੍ਹਾਂ ਤੋਂ ਇਲਾਵਾ, ਇਸ ਸੀਰੀਜ਼ 'ਚ 50MP ਮੋਡ, ਨਾਈਟ ਮੋਡ, Panoramic view, Expert, Timelapse, Portrait Mode, HDR, AI Scene Recognition, AI Beauty, Filter, Slow Motion, Street Mode, Text Scanner, Tilt-Shift ਵਰਗੇ ਫੀਚਰਸ ਵੀ ਦਿੱਤੇ ਗਏ ਹਨ।