ਹੈਦਰਾਬਾਦ: Motorola ਆਪਣੇ ਭਾਰਤੀ ਗ੍ਰਾਹਕਾਂ ਲਈ Motorola G85 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਪੁਸ਼ਟੀ ਕਰ ਦਿੱਤੀ ਹੈ। Motorola G85 5G ਸਮਾਰਟਫੋਨ 10 ਜੁਲਾਈ ਨੂੰ ਭਾਰਤ 'ਚ ਲਾਂਚ ਹੋ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਫੋਨ ਯੂਰੋਪ 'ਚ ਪਹਿਲਾ ਹੀ ਲਾਂਚ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਭਾਰਤੀ ਯੂਜ਼ਰਸ ਇਸ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਗ੍ਰਾਹਕਾਂ ਦਾ ਇੰਤਜ਼ਾਰ ਜਲਦ ਹੀ ਖਤਮ ਹੋਣ ਜਾ ਰਿਹਾ ਹੈ। ਕੰਪਨੀ ਨੇ ਆਪਣੀ ਅਧਿਕਾਰਿਤ ਵੈੱਬਸਾਈਟ ਅਤੇ ਫਲਿੱਪਕਾਰਟ 'ਤੇ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਭਾਰਤ 'ਚ ਲਾਂਚ ਹੋਣ ਵਾਲੇ Motorola G85 5G ਸਮਾਰਟਫੋਨ 'ਚ ਯੂਰੋਪ ਵਰਜ਼ਨ ਵਾਲੇ ਫੀਚਰਸ ਹੀ ਹੋਣਗੇ।
Are you ready to immerse yourself in the ultimate cinema 💺 like experience with #MotoG85 5G mesmerizing 3D curved display.
— Motorola India (@motorolaindia) July 3, 2024
Launching on 10th July @Flipkart, https://t.co/azcEfy2uaW and all leading retail stores. #AllEyesOnYou pic.twitter.com/ortGsKetXg
- Netflix ਜਲਦ ਬੰਦ ਕਰਨ ਜਾ ਰਿਹੈ ਆਪਣਾ ਸਭ ਤੋਂ ਸਸਤਾ ਪਲੈਨ, ਸਿਰਫ਼ ਇਸ ਦਿਨ ਤੱਕ ਕਰ ਸਕੋਗੇ ਵਰਤੋ - Netflix Basic Plan
- ਵਟਸਐਪ ਲੈ ਕੇ ਆਇਆ 'Camera Video Note' ਫੀਚਰ, ਹੁਣ ਚੈਟ ਕਰਨਾ ਹੋਵੇਗਾ ਹੋਰ ਵੀ ਮਜ਼ੇਦਾਰ - WhatsApp Camera Video Note Feature
- ਅੱਜ ਤੋਂ ਮਹਿੰਗੇ ਹੋਏ Jio ਅਤੇ Airtel ਦੇ ਰੀਚਾਰਜ ਪਲੈਨ, ਹੁਣ ਮੋਬਾਈਲ ਰੀਚਾਰਜ ਕਰਵਾਉਣ ਲਈ ਇਨ੍ਹਾਂ ਨਵੀਆਂ ਕੀਮਤਾਂ ਦਾ ਕਰਨਾ ਪਵੇਗਾ ਭੁਗਤਾਨ - Tariff Hike
Motorola G85 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ ਫੁੱਲ HD+10Bit 3D ਕਰਵਡ pOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 360Hz ਦੇ ਟਚ ਸੈਪਲਿੰਗ ਦਰ ਨੂੰ ਸਪੋਰਟ ਕਰੇਗੀ। ਇਸ ਡਿਸਪਲੇ ਦਾ ਪੀਕ ਬ੍ਰਾਈਟਨੈੱਸ ਪੱਧਰ 1600nits ਦਾ ਹੋ ਸਕਦਾ ਹੈ। ਫੋਨ 'ਚ ਕਾਰਨਿੰਗ ਗੋਰਿਲਾ ਗਲਾਸ 5 ਦਾ ਡਿਸਪਲੇ ਪ੍ਰੋਟੈਕਸ਼ਨ ਮਿਲੇਗਾ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 6s ਜੇਨ 3 ਚਿਪਸੈੱਟ ਦਿੱਤੀ ਜਾ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਦੋ ਕੈਮਰੇ ਮਿਲ ਸਕਦੇ ਹਨ, ਜਿਸ 'ਚ OIS ਦੇ ਨਾਲ 50MP ਦਾ ਮੇਨ ਲੈਂਸ ਅਤੇ 8MP ਦਾ ਅਲਟ੍ਰਾਵਾਈਡ ਐਂਗਲ ਕੈਮਰਾ ਸ਼ਾਮਲ ਹੋ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 30ਵਾਟ ਦੀ ਟਰਬੋ ਚਾਰਜਿੰਗ ਨੂੰ ਸਪੋਰਟ ਕਰੇਗੀ।