ਹੈਦਰਾਬਾਦ: Motorola ਜਲਦ ਹੀ ਆਪਣੇ ਗ੍ਰਾਹਕਾਂ ਲਈ Motorola Edge 50 Pro ਸਮਾਰਟਫੋਨ ਨੂੰ ਲਾਂਚ ਕਰੇਗਾ। ਇਸ ਫੋਨ ਦੀ ਲਾਂਚ ਡੇਟ ਦਾ ਕੰਪਨੀ ਨੇ ਖੁਲਾਸਾ ਕਰ ਦਿੱਤਾ ਹੈ। ਇਹ ਫੋਨ 16 ਅਪ੍ਰੈਲ ਨੂੰ ਦੁਨੀਆਂ ਭਰ 'ਚ ਲਾਂਚ ਕੀਤਾ ਜਾ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਭਾਰਤ 'ਚ ਪਹਿਲਾ ਹੀ ਲਾਂਚ ਕੀਤਾ ਜਾ ਚੁੱਕਾ ਹੈ। ਬੀਤੇ ਦਿਨ ਕਈ ਲੀਕ ਰਿਪੋਰਟਾਂ 'ਚ ਇਸ ਫੋਨ ਦੇ ਫੀਚਰਸ ਬਾਰੇ ਜਾਣਕਾਰੀਆਂ ਸਾਹਮਣੇ ਆਈਆਂ ਸੀ। ਹੁਣ ਇੱਕ ਟਿਪਸਟਰ ਨੇ ਇਸਦੇ ਸਾਰੇ ਫੀਚਰਸ ਨੂੰ ਲੀਕ ਕਰ ਦਿੱਤਾ ਹੈ।
Motorola Edge 50 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਹਾਈ Resolution ਵਾਲੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਦਾ ਡਿਜ਼ਾਈਨ ਮੈਟਲ ਮਿਡਲ ਫਰੇਮ ਅਤੇ ਗਲਾਸ ਬੈਕ ਵਾਲਾ ਹੋ ਸਕਦਾ ਹੈ। ਇੱਕ ਟਿਪਸਟਰ ਨੇ ਇਸ ਫੋਨ ਦੇ ਫੀਚਰਸ ਦਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਇਸ ਫੋਨ 'ਚ ਫੋਟੋਗ੍ਰਾਫ਼ੀ ਲਈ LED ਫਲੈਸ਼ ਦੇ ਨਾਲ ਤਿੰਨ ਕੈਮਰੇ ਮਿਲ ਸਕਦੇ ਹਨ, ਜਿਸ 'ਚ 50MP ਦਾ ਮੇਨ ਕੈਮਰਾ, ਬੈਕ ਪੈਨਲ 'ਤੇ 75mm ਦਾ ਟੈਲੀਫੋਟੋ ਲੈਸ ਅਤੇ 3.2x ਆਪਟੀਕਲ ਜ਼ੂਮ ਮਿਲੇਗਾ। ਇਸ ਤੋਂ ਇਲਾਵਾ, ਫੋਨ 'ਚ ਅਲਟ੍ਰਾ ਵਾਈਡ ਐਂਗਲ ਲੈਂਸ ਵੀ ਮਿਲ ਸਕਦਾ ਹੈ। ਇਸ ਫੋਨ ਨੂੰ 12GB ਰੈਮ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। Motorola Edge 50 Pro ਸਮਾਰਟਫੋਨ 'ਚ 4,500mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 125 ਵਾਟ ਦੀ ਵਾਈਰਡ ਅਤੇ 50 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਇਸ ਫੋਨ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Motorola G64 5G ਸਮਾਰਟਫੋਨ ਦੀ ਲਾਂਚ ਡੇਟ: ਇਸ ਤੋਂ ਇਲਾਵਾ, ਕੰਪਨੀ ਆਪਣੇ ਭਾਰਤੀ ਗ੍ਰਾਹਕਾਂ ਲਈ Motorola G64 5G ਸਮਾਰਟਫੋਨ ਨੂੰ ਵੀ ਲਾਂਚ ਕਰਨ ਦੀ ਤਿਆਰੀ 'ਚ ਹੈ। ਹਾਲ ਹੀ ਵਿੱਚ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕੀਤਾ ਸੀ। ਇਹ ਫੋਨ Motorola Edge 50 Pro ਸਮਾਰਟਫੋਨ ਦੇ ਨਾਲ ਹੀ 16 ਅਪ੍ਰੈਲ ਨੂੰ ਲਾਂਚ ਕੀਤਾ ਜਾਵੇਗਾ।