ਹੈਦਰਾਬਾਦ: Motorola ਆਪਣੇ ਭਾਰਤੀ ਗ੍ਰਾਹਕਾਂ ਲਈ Motorola Edge 50 Ultra ਸਮਾਰਟਫੋਨ ਨੂੰ ਪੇਸ਼ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਨੂੰ ਬੀਤੇ ਦਿਨੀ ਟੀਜ਼ ਕਰਨਾ ਸ਼ੁਰੂ ਕੀਤਾ ਸੀ, ਪਰ ਉਸ ਸਮੇਂ ਫੋਨ ਦੀ ਲਾਂਚ ਡੇਟ ਬਾਰੇ ਖੁਲਾਸਾ ਨਹੀਂ ਕੀਤਾ ਗਿਆ ਸੀ। ਹੁਣ ਕੰਪਨੀ ਨੇ Motorola Edge 50 Ultra ਸਮਾਰਟਫੋਨ ਦੀ ਲਾਂਚ ਡੇਟ ਬਾਰੇ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। ਕੰਪਨੀ ਨੇ ਇਸ ਫੋਨ ਦਾ ਲੈਡਿੰਗ ਪੇਜ ਵੀ ਫਲਿੱਪਕਾਰਟ 'ਤੇ ਜਾਰੀ ਕਰ ਦਿੱਤਾ ਹੈ।
Motorola Edge 50 Ultra ਸਮਾਰਟਫੋਨ ਦੀ ਲਾਂਚ ਡੇਟ: Motorola Edge 50 Ultra ਸਮਾਰਟਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। ਇਹ ਫੋਨ 18 ਜੂਨ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। Motorola Edge 50 Ultra ਸਮਾਰਟਫੋਨ ਨੂੰ ਕੰਪਨੀ AI ਪਾਵਰਡ ਟੈਲੀਫੋਟੋ OIS ਕੈਮਰੇ ਦੇ ਨਾਲ ਲਿਆ ਰਹੀ ਹੈ। ਇਸ ਫੋਨ ਨੂੰ Silicon Vegan Leather ਅਤੇ Forest Grey ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।
Motorola Edge 50 Ultra ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੀ ਡਿਸਪਲੇ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 12GB ਰੈਮ+512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਸੈਲਫ਼ੀ ਕੈਮਰਾ ਦਿੱਤਾ ਸਕਦਾ ਹੈ। ਇਸ ਫੋਨ 'ਚ ਬ੍ਰਾਈਟ ਫੋਟੋ ਕਲਿੱਕ ਕੀਤੀ ਜਾ ਸਕੇਗੀ। ਫਿਲਹਾਲ, Motorola Edge 50 Ultra ਸਮਾਰਟਫੋਨ ਦੇ ਫੀਚਰਸ ਬਾਰੇ ਅਜੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।