ਹੈਦਰਾਬਾਦ: Realme ਆਪਣੇ ਭਾਰਤੀ ਗ੍ਰਾਹਕਾਂ ਲਈ Realme 12x 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਫੋਨ ਨੂੰ ਹਾਲ ਹੀ ਵਿੱਚ ਚੀਨ 'ਚ ਲਾਂਚ ਗਿਆ ਸੀ ਅਤੇ ਹੁਣ ਭਾਰਤੀ ਲਾਂਚ ਡੇਟ ਬਾਰੇ ਵੀ ਖੁਲਾਸਾ ਹੋ ਗਿਆ ਹੈ। ਇਸ ਫੋਨ ਨੂੰ ਭਾਰਤ 'ਚ ਅਗਲੇ ਮਹੀਨੇ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਪੇਸ਼ ਕੀਤਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਕਈ ਫੀਚਰਸ ਵੀ ਸਾਹਮਣੇ ਆ ਗਏ ਹਨ।
Realme 12x 5G ਸਮਾਰਟਫੋਨ ਦੀ ਲਾਂਚ ਡੇਟ: Realme 12x 5G ਭਾਰਤ 'ਚ 2 ਅਪ੍ਰੈਲ ਨੂੰ ਲਾਂਚ ਹੋ ਰਿਹਾ ਹੈ। ਇਹ ਫੋਨ ਦੁਪਹਿਰ 12 ਵਜੇ ਪੇਸ਼ ਕੀਤਾ ਜਾਵੇਗਾ। ਇਸ ਫੋਨ ਨੂੰ ਕੰਪਨੀ ਨੇ ਟੀਜ਼ ਕੀਤਾ ਹੈ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ ਦੀ ਕੀਮਤ 20,000 ਰੁਪਏ ਤੋਂ ਘੱਟ ਹੋ ਸਕਦੀ ਹੈ। Realme 12x 5G ਸਮਾਰਟਫੋਨ ਫਲਿੱਪਕਾਰਟ ਅਤੇ Realme ਇੰਡੀਆ ਵੈੱਬਸਾਈਟ 'ਤੇ ਖਰੀਦਣ ਲਈ ਉਪਲਬਧ ਹੋਵੇਗਾ। ਇਸ ਸਮਾਰਟਫੋਨ ਨੂੰ ਗ੍ਰੀਨ ਅਤੇ ਬੈਂਗਨੀ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
Realme 12x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ FHD+ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 625nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimension 6100+ਚਿਪਸੈੱਟ ਮਿਲ ਸਕਦੀ ਹੈ, ਜਿਸਨੂੰ Mali G57 GPU ਦੇ ਨਾਲ ਜੋੜਿਆ ਗਿਆ ਹੈ। ਇਸ ਫੋਨ ਨੂੰ 12GB ਰੈਮ ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਸੈਕੰਡਰੀ ਸੈਂਸਰ ਦੇ ਨਾਲ 50MP ਦਾ ਪ੍ਰਾਈਮਰੀ ਕੈਮਰਾ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਮਿਲੇਗਾ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 15 ਵਾਟ ਦੀ ਚਾਰਜਿੰਗ ਸਪੀਡ ਦੇ ਨਾਲ 45 ਵਾਟ SUPERVOOC ਫਾਸਟ ਚਾਰਜਿੰਗ ਤਕਨੀਕ ਦੇ ਨਾਲ ਆਵੇਗੀ।