ETV Bharat / technology

ਫਰਵਰੀ ਮਹੀਨਾ ਸਮਾਰਟਫੋਨ ਪ੍ਰੇਮੀਆਂ ਲਈ ਹੋਵੇਗਾ ਖਾਸ, ਲਾਂਚ ਹੋਣਗੇ ਇਹ ਤਿੰਨ ਨਵੇਂ ਸਮਾਰਟਫੋਨ

Smartphone launch in February: ਫਰਵਰੀ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। ਆਏ ਦਿਨੀਂ ਕਈ ਕੰਪਨੀਆਂ ਆਪਣੇ ਗ੍ਰਾਹਕਾਂ ਲਈ ਨਵੇਂ ਸਮਾਰਟਫੋਨ ਪੇਸ਼ ਕਰਦੀਆਂ ਰਹਿੰਦੀਆਂ ਹਨ। ਜਨਵਰੀ ਤੋਂ ਬਾਅਦ ਹੁਣ ਫਰਵਰੀ ਮਹੀਨੇ Honor, Vivo, iQOO ਅਤੇ Nothing ਵਰਗੀਆਂ ਕੰਪਨੀਆਂ ਵੀ ਆਪਣੇ ਸਮਾਰਟਫੋਨ ਪੇਸ਼ ਕਰਨ ਦੀ ਤਿਆਰੀ 'ਚ ਹਨ।

Smartphone launch in February
Smartphone launch in February
author img

By ETV Bharat Tech Team

Published : Jan 31, 2024, 12:19 PM IST

ਹੈਦਰਾਬਾਦ: ਫਰਵਰੀ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ 'ਚ ਹੀ ਕੰਪਨੀਆਂ ਨੇ ਆਪਣੇ ਗ੍ਰਾਹਕਾਂ ਲਈ ਨਵੇਂ ਸਮਾਰਟਫੋਨ ਪੇਸ਼ ਕੀਤੇ ਸੀ, ਹੁਣ ਫਰਵਰੀ ਮਹੀਨੇ ਵੀ ਭਾਰਤ 'ਚ ਕਈ ਸਮਾਰਟਫੋਨ ਲਾਂਚ ਕੀਤੇ ਜਾਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਜਨਵਰੀ ਮਹੀਨੇ Vivo X100, Redmi Note 13 Pro ਸੀਰੀਜ਼, POCO X6 ਸੀਰੀਜ਼, Samsung Galaxy S24 ਸੀਰੀਜ਼ ਅਤੇ OnePlus 12 ਸੀਰੀਜ਼ ਨੂੰ ਲਾਂਚ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਕੰਪਨੀ ਨੇ ਕਈ ਬਜਟ 'ਚ ਜਿਵੇ ਕਿ Motorola G24 Power, ASUS ROG Phone 8, TECNO POP 8, itel A70, Realme 12 ਸੀਰੀਜ਼ ਨੂੰ ਵੀ ਲਾਂਚ ਕੀਤਾ ਸੀ। ਹੁਣ ਕਈ ਕੰਪਨੀਆਂ ਫਰਵਰੀ ਮਹੀਨੇ ਵੀ ਨਵੇਂ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ 'ਚ ਹਨ। ਮਿਲੀ ਜਾਣਕਾਰੀ ਅਨੁਸਾਰ, ਇਸ ਮਹੀਨੇ iQOO Neo 9 Pro ਤੋਂ ਲੈ Honor X9B ਅਤੇ Nothing Phone2(a) ਲਾਂਚ ਹੋ ਸਕਦੇ ਹਨ।

ਫਰਵਰੀ ਮਹੀਨੇ ਲਾਂਚ ਹੋਣ ਵਾਲੇ ਫੋਨ:

Honor X9b ਸਮਾਰਟਫੋਨ ਦੀ ਲਾਂਚ ਡੇਟ: Honor ਜਲਦ ਹੀ ਆਪਣੇ ਗ੍ਰਾਹਕਾਂ ਲ਼ਈ Honor X9b ਸਮਾਰਟਫੋਨ ਨੂੰ ਲਾਂਚ ਕਰੇਗਾ। ਕੰਪਨੀ ਵੱਲੋ ਅਜੇ ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਕਿਹਾ ਜਾ ਰਿਹਾ ਹੈ ਕਿ ਇਸ ਸਮਾਰਟਫੋਨ ਨੂੰ 15 ਫਰਵਰੀ ਦੇ ਦਿਨ ਲਾਂਚ ਕੀਤਾ ਜਾ ਸਕਦਾ ਹੈ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਮਿਲੀ ਜਾਣਕਾਰੀ ਅਨੁਸਾਰ, ਇਸ ਸਮਾਰਟਫੋਨ 'ਚ 6.78 ਇੰਚ ਦੀ 1.5K AMOLED ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਮਿਲ ਸਕਦੀ ਹੈ। HONOR X9b ਸਮਾਰਟਫੋਨ ਨੂੰ 12GB ਰੈਮ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 108MP ਰਿਅਰ ਕੈਮਰੇ ਦੇ ਨਾਲ ਲਿਆਂਦਾ ਜਾ ਸਕਦਾ ਹੈ। HONOR X9b ਸਮਾਰਟਫੋਨ 'ਚ 5,800mAh ਦੀ ਬੈਟਰੀ ਮਿਲ ਸਕਦੀ ਹੈ।

Honor X9b ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Honor X9b ਸਮਾਰਟਫੋਨ ਨੂੰ 30,000 ਰੁਪਏ ਦੀ ਕੀਮਤ 'ਤੇ ਪੇਸ਼ ਕੀਤਾ ਜਾ ਸਕਦਾ ਹੈ।

iQOO Neo 9 Pro ਸਮਾਰਟਫੋਨ ਹੋਵੇਗਾ ਲਾਂਚ: iQOO Neo 9 Pro ਸਮਾਰਟਫੋਨ 22 ਫਰਵਰੀ ਦੇ ਦਿਨ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਇਸ ਫੋਨ ਨੂੰ ਪ੍ਰੀਮੀਅਮ ਫੋਨ ਦੀ ਤਰ੍ਹਾਂ ਲਾਂਚ ਕੀਤਾ ਜਾਵੇਗਾ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.78 ਇੰਚ ਦੀ OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 1.5K Resolution ਅਤੇ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Snapdragon 8 Gen 2 ਚਿਪਸੈੱਟ ਮਿਲ ਸਕਦੀ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS Sony IMX920 50MP ਕੈਮਰਾ ਮਿਲ ਸਕਦਾ ਹੈ। ਇਸ ਫੋਨ ਨੂੰ 8MP ਅਲਟ੍ਰਾ ਵਾਈਡ ਲੈਂਸ ਦੇ ਨਾਲ ਲਿਆਂਦਾ ਜਾ ਸਕਦਾ ਹੈ ਅਤੇ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ।

iQOO Neo 9 Pro ਸਮਾਰਟਫੋਨ ਦੀ ਕੀਮਤ: ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO Neo 9 Pro ਸਮਾਰਟਫੋਨ ਨੂੰ 40,000 ਰੁਪਏ ਤੋਂ ਘਟ ਕੀਮਤ 'ਚ ਲਾਂਚ ਕੀਤਾ ਜਾ ਸਕਦਾ ਹੈ।

Nothing Phone 2(a) ਸਮਾਰਟਫੋਨ ਜਲਦ ਹੋਵੇਗਾ ਲਾਂਚ: Nothing ਆਪਣੇ ਗ੍ਰਾਹਕਾਂ ਲਈ Nothing Phone 2(a) ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। Nothing Phone 2(a) ਸਮਾਰਟਫੋਨ ਨੂੰ 26 ਤੋਂ 29 ਫਰਵਰੀ ਤੱਕ ਹੋਣ ਵਾਲੇ MWC 2024 ਇਵੈਂਟ ਦੇ ਦੌਰਾਨ ਲਾਂਚ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ, 50MP ਦਾ ਅਲਟ੍ਰਾ ਵਾਈਡ ਕੈਮਰਾ ਅਤੇ 32MP ਜਾਂ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ।

Nothing Phone 2(a) ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Nothing Phone 2(a) ਸਮਾਰਟਫੋਨ ਨੂੰ 33,000 ਰੁਪਏ 'ਚ ਲਾਂਚ ਕੀਤਾ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.