ਹੈਦਰਾਬਾਦ: Xiaomi ਨੇ ਪਿਛਲੇ ਮਹੀਨੇ ਆਪਣੇ ਗ੍ਰਾਹਕਾਂ ਲਈ Xiaomi 14 Ultra ਸਮਾਰਟਫੋਨ ਨੂੰ ਪੇਸ਼ ਕੀਤਾ ਸੀ। ਇਹ ਫੋਨ ਭਾਰਤ 'ਚ ਲਾਂਚ ਕੀਤਾ ਗਿਆ ਸੀ। ਅੱਜ ਇਸ ਫੋਨ ਦੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਇਸ ਫੋਨ 'ਚ ਸ਼ਾਨਦਾਰ ਕੈਮਰਾ ਮਿਲਦਾ ਹੈ, ਜੋ ਕਿ ਕੰਪਨੀ ਨੇ Leica ਦੇ ਨਾਲ ਸਾਂਝੇਦਾਰੀ ਵਿੱਚ ਟਿਊਨ ਕੀਤਾ ਹੈ। Xiaomi 14 Ultra ਨੂੰ ਗ੍ਰਾਹਕ ਵੈੱਬਸਾਈਟ ਤੋਂ ਇਲਾਵਾ, ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਰਾਹੀ ਆਰਡਰ ਕਰ ਸਕਦੇ ਹਨ।
Xiaomi 14 Ultra ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 16GB+512GB ਸਟੋਰੇਜ ਵਾਲੇ ਮਾਡਲ ਦੀ ਕੀਮਤ 99,999 ਰੁਪਏ ਰੱਖੀ ਗਈ ਹੈ। ਇਸ ਡਿਵਾਈਸ ਨੂੰ ਬਲੈਕ ਅਤੇ ਵਾਈਟ ਕਲਰ ਆਪਸ਼ਨਾਂ 'ਚ ਖਰੀਦਿਆਂ ਜਾ ਸਕੇਗਾ। ਚੁਣੇ ਬੈਂਕ ਅਕਾਊਂਟਸ ਦੇ ਨਾਲ ਤੁਸੀਂ ਇਸ ਫੋਨ 'ਤੇ ਡਿਸਕਾਊਂਟ ਵੀ ਪਾ ਸਕਦੇ ਹੋ।
Xiaomi 14 Ultra 'ਤੇ ਮਿਲਣਗੇ ਆਫ਼ਰਸ: Xiaomi 14 Ultra ਸਮਾਰਟਫੋਨ 'ਤੇ ਚੁਣੇ ਹੋਏ ਬੈਂਕ ਦੇ ਕ੍ਰੇਡਿਟ ਅਤੇ ਡੇਬਿਟ ਕਾਰਡ ਨਾਲ ਭੁਗਤਾਨ ਕਰਨ 'ਤੇ 5,000 ਰੁਪਏ ਤੱਕ ਦੀ ਛੋਟ ਮਿਲ ਰਹੀ ਹੈ। ਇਨ੍ਹਾਂ ਬੈਂਕਾਂ ਦੀ ਲਿਸਟ 'ਚ HDFC ਅਤੇ ICICI ਬੈਕਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਤੁਸੀਂ No Cost EMI 'ਤੇ ਵੀ ਫੋਨ ਖਰੀਦ ਸਕਦੇ ਹੋ। ਇਸ ਫੋਨ 'ਤੇ 5,000 ਰੁਪਏ ਦਾ ਐਕਸਚੇਜ਼ ਬੋਨਸ ਵੀ ਮਿਲ ਰਿਹਾ ਹੈ।
Xiaomi 14 Ultra ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.73 ਇੰਚ ਦੀ 2K LTPO AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, Dolby Vision, HDR10+ ਅਤੇ 3,000nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon 8 Gen 3 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ 16GB ਰੈਮ ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 50MP ਮੇਨ, 50MP ਟੈਲੀਫੋਟੋ 3.2x ਜ਼ੂਮ, 50MP ਪੈਰੀਸਕੋਪ ਟੈਲੀਫੋਟੋ ਸੈਂਸਰ 5x ਜ਼ੂਮ ਦੇ ਨਾਲ 50MP ਅਲਟ੍ਰਾ ਵਾਈਡ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 10 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ।