ਹੈਦਰਾਬਾਦ: Xiaomi ਅੱਜ ਆਪਣੇ ਗ੍ਰਾਹਕਾਂ ਲਈ Xiaomi 14 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸੀਰੀਜ਼ ਨੂੰ ਅੱਜ ਭਾਰਤ 'ਚ ਸ਼ਾਮ 6 ਵਜੇ ਇੱਕ ਇਵੈਂਟ ਦੌਰਾਨ ਲਾਂਚ ਕਰ ਦਿੱਤਾ ਜਾਵੇਗਾ। ਕੰਪਨੀ ਇਸ ਇਵੈਂਟ ਦੀ ਲਾਈਵ ਸਟ੍ਰੀਮਿੰਗ ਵੀ ਕਰੇਗੀ। ਇਸ ਇਵੈਂਟ ਨੂੰ ਤੁਸੀਂ Xiaomi ਦੇ Youtube ਚੈਨਲ, ਇੰਸਟਾਗ੍ਰਾਮ ਅਤੇ X ਅਕਾਊਂਟ 'ਤੇ ਦੇਖ ਸਕੋਗੇ।
Xiaomi 14 ਸਮਾਰਟਫੋਨ ਦੀ ਕੀਮਤ: Xiaomi 14 ਸਮਾਰਟਫੋਨ ਦੀ ਕੀਮਤ ਬਾਰੇ ਅਜੇ ਜ਼ਿਆਦਾ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ 75 ਹਜ਼ਾਰ ਦੇ ਕਰੀਬ ਇਸ ਸਮਾਰਟਫੋਨ ਨੂੰ ਲਾਂਚ ਕੀਤਾ ਜਾ ਸਕਦਾ ਹੈ।
Xiaomi 14 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.36 ਇੰਚ ਦੀ LTPO AMOLED ਡਿਸਪਲੇ ਦਿੱਤੀ ਜਾ ਰਹੀ ਹੈ। ਇਹ ਡਿਸਪਲੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਡਿਸਪਲੇ ਦਾ ਪੀਕ ਬ੍ਰਾਈਟਨੈੱਸ 3000nits ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਮਿਲ ਸਕਦੀ ਹੈ। Xiaomi 14 ਸਮਾਰਟਫੋਨ ਨੂੰ 12GB ਰੈਮ ਅਤੇ 1TB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ LED ਫਲੈਸ਼ ਦੇ ਨਾਲ ਤਿੰਨ ਰਿਅਰ ਕੈਮਰੇ ਮਿਲ ਸਕਦੇ ਹਨ, ਜਿਸ 'ਚ 50MP ਦੇ ਤਿੰਨ ਕੈਮਰੇ ਅਤੇ 32MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। Xiaomi 14 ਸਮਾਰਟਫੋਨ 'ਚ 4,610 mAh ਦੀ ਬੈਟਰੀ ਮਿਲੇਗੀ, ਜੋ ਕਿ 90 ਵਾਟ ਦੀ ਵਾਈਰਡ ਅਤੇ 50 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ।