ETV Bharat / technology

ਸਮਾਰਟਫੋਨ ਪ੍ਰੇਮੀਆਂ ਲਈ ਖੁਸ਼ਖਬਰੀ! ਕੁਝ ਹੀ ਦਿਨਾਂ 'ਚ ਲਾਂਚ ਹੋਣ ਜਾ ਰਹੇ ਨੇ ਇਹ 4 ਸ਼ਾਨਦਾਰ ਸਮਾਰਟਫੋਨ - Upcoming smartphone in June 2024 - UPCOMING SMARTPHONE IN JUNE 2024

Upcoming Smartphones in June: ਅਗਲੇ ਹਫ਼ਤੇ ਕਈ ਨਵੇਂ ਸਮਾਰਟਫੋਨ ਲਾਂਚ ਹੋਣ ਜਾ ਰਹੇ ਹਨ। ਇਨ੍ਹਾਂ ਫੋਨਾਂ ਦੀ ਲਿਸਟ 'ਚ Realme GT 6, OnePlus Nord CE4 Lite ਸਮੇਤ ਹੋਰ ਵੀ ਕਈ ਨਾਮ ਸ਼ਾਮਲ ਹਨ।

Upcoming Smartphones in June
Upcoming Smartphones in June (Twitter)
author img

By ETV Bharat Tech Team

Published : Jun 16, 2024, 2:04 PM IST

ਹੈਦਰਾਬਾਦ: ਸਮਾਰਟਫੋਨ ਕੰਪਨੀਆਂ ਆਏ ਦਿਨ ਆਪਣੇ ਗ੍ਰਾਹਕਾਂ ਲਈ ਨਵੇਂ ਫੋਨ ਪੇਸ਼ ਕਰਦੀਆਂ ਰਹਿੰਦੀਆਂ ਹਨ। ਹੁਣ ਇੱਕ ਵਾਰ ਫਿਰ ਸਮਾਰਟਫੋਨ ਪ੍ਰੇਮੀਆਂ ਨੂੰ ਘੱਟ ਕੀਮਤ ਦੇ ਨਾਲ ਸ਼ਾਨਦਾਰ ਸਮਾਰਟਫੋਨ ਖਰੀਦਣ ਦਾ ਮੌਕਾ ਮਿਲਣ ਜਾ ਰਿਹਾ ਹੈ। ਇਸ ਹਫ਼ਤੇ ਬਾਜ਼ਾਰ 'ਚ ਕਈ ਫੋਨ ਲਾਂਚ ਹੋਣ ਜਾ ਰਹੇ ਹਨ, ਜੋ ਤੁਹਾਡੇ ਬਜਟ 'ਚ ਆ ਸਕਦੇ ਹਨ। ਇਨ੍ਹਾਂ ਫੋਨਾਂ 'ਚ ਨਵੇਂ ਫੀਚਰਸ ਅਤੇ ਤਕਨਾਲੋਜੀ ਦੇਖਣ ਨੂੰ ਮਿਲੇਗੀ। ਸੈਮਸੰਗ, Realme ਅਤੇ Oneplus ਵਰਗੀਆਂ ਵੱਡੀਆਂ ਕੰਪਨੀਆਂ ਨਵੇਂ ਮਾਡਲ ਪੇਸ਼ ਕਰਨ ਜਾ ਰਹੀਆਂ ਹਨ। ਇਸ ਲਈ ਬਸ ਤੁਹਾਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਹੋਵੇਗਾ।

ਜੂਨ ਮਹੀਨੇ ਲਾਂਚ ਹੋਣ ਵਾਲੇ ਸਮਾਰਟਫੋਨ:

Realme GT 6: Realme ਆਪਣੇ ਗ੍ਰਾਹਕਾਂ ਲਈ Realme GT 6 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਗ੍ਰਾਹਕ ਇਸ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫੋਨ 20 ਜੂਨ ਨੂੰ ਦੁਪਹਿਰ 1:30 ਵਜੇ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ। Realme GT 6 ਦੇ ਨਾਲ Realme Buds Air 6 Pro ਨੂੰ ਵੀ ਲਾਂਚ ਕੀਤਾ ਜਾ ਰਿਹਾ ਹੈ।

Realme GT 6 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੀ ਕੀਮਤ 20 ਹਜ਼ਾਰ ਰੁਪਏ ਹੋ ਸਕਦੀ ਹੈ।

Realme GT 6 ਸਮਾਰਟਫੋਨ ਦੇ ਫੀਚਰਸ: ਇਸ ਸਮਾਰਟਫੋਨ 'ਚ 6.78 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm Snapdragon 8s Gen 3 ਚਿਪਸੈੱਟ ਦਿੱਤੀ ਜਾ ਸਕਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਦੋਹਰਾ ਕੈਮਰਾ ਅਤੇ 32MP ਦਾ ਸੈਲਫ਼ੀ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 120ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰ ਸਕਦੀ ਹੈ।

OnePlus Nord CE4 Lite: OnePlus Nord CE4 Lite ਸਮਾਰਟਫੋਨ ਵੀ ਅਗਲੇ ਹਫ਼ਤੇ ਲਾਂਚ ਹੋਣ ਜਾ ਰਿਹਾ ਹੈ। ਇਸ ਫੋਨ ਨੂੰ ਕੰਪਨੀ ਲਗਾਤਾਰ ਟੀਜ਼ ਕਰ ਰਹੀ ਹੈ। ਹਾਲ ਹੀ ਵਿੱਚ ਕੰਪਨੀ ਨੇ OnePlus Nord CE4 Lite ਸਮਾਰਟਫੋਨ ਦੀ ਲਾਂਚ ਡੇਟ ਦਾ ਖੁਲਾਸਾ ਕੀਤਾ ਸੀ। OnePlus Nord CE4 Lite ਸਮਾਰਟਫੋਨ 18 ਜੂਨ ਨੂੰ ਸ਼ਾਮ 7:00 ਵਜੇ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ।

OnePlus Nord CE4 Lite ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 20 ਹਜ਼ਾਰ ਰੁਪਏ ਦੀ ਕੀਮਤ ਦੇ ਨਾਲ ਲਿਆਂਦਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

OnePlus Nord CE4 Lite ਦੇ ਫੀਚਰਸ: ਇਸ ਸਮਾਰਟਫੋਨ 'ਚ 6.67 ਇੰਚ ਦੀ OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 240Hz ਟਚ ਸੈਪਲਿੰਗ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6s ਚਿਪਸੈੱਟ ਦਿੱਤੀ ਜਾ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਫੋਨ 'ਚ 50MP ਦਾ ਮੇਨ ਕੈਮਰਾ, 2MP ਦਾ ਡੈਪਥ ਸੈਂਸਰ ਅਤੇ ਸੈਲਫ਼ੀ ਲਈ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 80ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

Motorola Edge 50 Ultra: Motorola Edge 50 Ultra ਸਮਾਰਟਫੋਨ ਨੂੰ ਵੀ ਲਾਂਚ ਹੋਣ 'ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਹ ਫੋਨ 18 ਜੂਨ ਨੂੰ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ।

Motorola Edge 50 Ultra ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 20 ਹਜ਼ਾਰ ਰੁਪਏ 'ਚ ਪੇਸ਼ ਕੀਤਾ ਜਾ ਸਕਦਾ ਹੈ।

Motorola Edge 50 Ultra ਦੇ ਫੀਚਰਸ: ਇਸ ਸਮਾਰਟਫੋਨ ਦੇ ਫੀਚਰਸ ਬਾਰੇ ਅਜੇ ਜ਼ਿਆਦਾ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਕਿਹਾ ਜਾ ਰਿਹਾ ਹੈ ਕਿ ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਦਿੱਤੀ ਸਕਦੀ ਹੈ। ਇਸ ਫੋਨ ਨੂੰ 12GB ਰੈਮ+512GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਸੈਲਫ਼ੀ ਕੈਮਰਾ ਮਿਲ ਸਕਦਾ ਹੈ।

Upcoming Smartphones in June
Upcoming Smartphones in June (Twitter)

Infinix Note 40 5G: Infinix ਵੀ ਆਪਣੇ ਭਾਰਤੀ ਗ੍ਰਾਹਕਾਂ ਲਈ Infinix Note 40 5G ਸਮਾਰਟਫੋਨ ਨੂੰ ਪੇਸ਼ ਕਰਨ ਦੀ ਤਿਆਰੀ ਵਿੱਚ ਹੈ। ਇਹ ਸਮਾਰਟਫੋਨ 21 ਜੂਨ ਨੂੰ ਲਾਂਚ ਕਰ ਦਿੱਤਾ ਜਾਵੇਗਾ।

Infinix Note 40 5G ਸਮਾਰਟਫੋਨ ਦੇ ਫੀਚਰਸ: ਇਸ ਫੋਨ 'ਚ 6.78 ਇੰਚ ਦੀ ਫੁੱਲ HD+AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 1300nits ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 7020 8-ਕੋਰ ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ ਟ੍ਰਿਪਲ ਰਿਅਰ ਕੈਮਰੇ ਮਿਲ ਸਕਦੇ ਹਨ, ਜਿਸ 'ਚ 108MP ਦਾ ਮੇਨ ਲੈਂਸ, 2MP ਦੇ ਦੋ ਹੋਰ ਲੈਂਸ ਸ਼ਾਮਲ ਹੋ ਸਕਦੇ ਹਨ। ਸੈਲਫ਼ੀ ਲਈ ਫੋਨ 'ਚ ਦੋਹਰੀ ਫਲੈਸ਼ ਲਾਈਟ ਦੇ ਨਾਲ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.