ਹੈਦਰਾਬਾਦ: Vivo 21 ਮਾਰਚ ਨੂੰ ਭਾਰਤੀ ਗ੍ਰਾਹਕਾਂ ਲਈ Vivo T3 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਸਮਾਰਟਫੋਨ ਦੀ ਮਾਈਕ੍ਰਸਾਈਟ ਆਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ 'ਤੇ ਲਾਈਵ ਹੋ ਗਈ ਹੈ। ਇਸ ਤੋਂ ਇਲਾਵਾ, ਹੁਣ ਨਵਾਂ ਡਿਵਾਈਸ ਗੂਗਲ ਪਲੇ ਕੰਸੋਲ ਦੀ ਵੈੱਬਸਾਈਟ 'ਤੇ ਵੀ ਨਜ਼ਰ ਆਇਆ ਹੈ। ਇਸ ਲਿਸਟਿੰਗ ਤੋਂ Vivo T3 5G 'ਚ ਮਿਲਣ ਵਾਲੇ ਪ੍ਰੋਸੈਸਰ ਅਤੇ ਇਸਦੀ ਰੈਮ ਬਾਰੇ ਜਾਣਕਾਰੀ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ, ਲੀਕਸ 'ਚ ਇਸ ਫੋਨ ਦੀ ਕੀਮਤ ਅਤੇ ਫੀਚਰਸ ਵੀ ਸਾਹਮਣੇ ਆਏ ਹਨ।
Vivo T3 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ HD+Resolution ਵਾਲੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7200 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ 'ਚ 8GB ਰੈਮ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਸ ਫੋਨ ਦੀ ਸਟੋਰੇਜ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ OIS ਸਪੋਰਟ ਦੇ ਨਾਲ 50MP ਮੇਨ ਸੈਂਸਰ ਮਿਲ ਸਕਦਾ ਹੈ। ਇਸ ਤੋਂ ਇਲਾਵਾ, 8MP ਅਲਟ੍ਰਾ ਵਾਈਡ ਸੈਂਸਰ ਅਤੇ 2MP ਦਾ ਟੈਲੀਫੋਟੋ ਜਾਂ ਮੈਕਰੋ ਲੈਂਸ ਮਿਲ ਸਕਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 16MP ਜਾਂ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ, ਕਿਹਾ ਜਾ ਰਿਹਾ ਹੈ ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ।
Vivo T3 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ ਤਾਂ ਲੀਕ ਜਾਣਕਾਰੀ ਅਨੁਸਾਰ, Vivo T3 5G ਸਮਾਰਟਫੋਨ ਦੀ ਕੀਮਤ 15,000 ਰੁਪਏ ਤੋਂ 20,000 ਰੁਪਏ ਵਿਚਕਾਰ ਹੋ ਸਕਦੀ ਹੈ। ਹਾਲਾਂਕਿ, ਕੰਪਨੀ ਵੱਲੋ ਅਜੇ ਇਸ ਫੋਨ ਦੀ ਕੀਮਤ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।