ਹੈਦਰਾਬਾਦ: Vivo ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Vivo T3 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ T ਸੀਰੀਜ਼ ਦੇ ਤਹਿਤ ਪੇਸ਼ ਕੀਤਾ ਗਿਆ ਹੈ। Vivo T3 5G ਸਮਾਰਟਫੋਨ ਦੀ ਕੀਮਤ 20,000 ਰੁਪਏ ਤੋਂ ਘੱਟ ਰੱਖੀ ਗਈ ਹੈ। ਇਸ ਸਮਾਰਟਫੋਨ 'ਚ ਕਈ ਸਾਰੇ ਸ਼ਾਨਦਾਰ ਫੀਚਰਸ ਮਿਲਦੇ ਹਨ।
Vivo T3 5G ਸਮਾਰਟਫੋਨ ਦੀ ਕੀਮਤ: ਇਸ ਫੋਨ ਨੂੰ ਦੋ ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 19,999 ਰੁਪਏ ਅਤੇ 8GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 21,999 ਰੁਪਏ ਰੱਖੀ ਗਈ ਹੈ। ਕੰਪਨੀ ਇਸ ਫੋਨ 'ਤੇ 2,000 ਰੁਪਏ ਦਾ ਫਲੈਟ ਡਿਸਕਾਊਂਟ ਦੇ ਰਹੀ ਹੈ। ਇਸ ਡਿਸਕਾਊਂਟ ਤੋਂ ਬਾਅਦ ਤੁਸੀਂ 8GB+128GB ਸਟੋਰੇਜ ਵਾਲੇ ਮਾਡਲ ਨੂੰ 17,999 ਰੁਪਏ ਅਤੇ 8GB+256GB ਸਟੋਰੇਜ ਨੂੰ 19,999 ਰੁਪਏ 'ਚ ਖਰੀਦ ਸਕੋਗੇ। ਇਸ ਫੋਨ ਨੂੰ Cosmic Blue ਅਤੇ Crystal Flake ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।
Vivo T3 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ AMOLED ਡਿਸਪਲੇ ਮਿਲਦੀ ਹੈ, ਜਿਸਨੂੰ 2400x1080 Resolution, 120Hz ਦੇ ਰਿਫ੍ਰੈਸ਼ ਦਰ ਅਤੇ 1800nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7200 ਚਿਪਸੈੱਟ ਮਿਲਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ OIS ਦੇ ਨਾਲ 50MP Sony IMX882 ਕੈਮਰੇ ਦੇ ਨਾਲ 2MP ਸੈਕੰਡਰੀ ਕੈਮਰਾ ਅਤੇ ਤੀਸਰਾ ਸੈਂਸਰ ਫਲਿੱਕਰ ਕੈਮਰਾ ਮਿਲਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਇਸ ਫੋਨ 'ਚ 16MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 44 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।