ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo T3 Pro 5G ਸਮਾਰਟਫੋਨ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ, Vivo T3 Pro 5G ਦੀ ਲਾਂਚ ਡੇਟ ਦਾ ਵੀ ਖੁਲਾਸਾ ਕਰ ਦਿੱਤਾ ਗਿਆ ਹੈ। Vivo T3 Pro 5G ਸਮਾਰਟਫੋਨ 27 ਅਗਸਤ ਨੂੰ ਲਾਂਚ ਕੀਤਾ ਜਾ ਰਿਹਾ ਹੈ। ਇਸ ਫੋਨ ਨੂੰ ਤੁਸੀਂ ਕੰਪਨੀ ਦੀ ਅਧਿਕਾਰਿਤ ਸਾਈਟ ਅਤੇ ਫਲਿੱਪਕਾਰਟ ਰਾਹੀ ਖਰੀਦ ਸਕੋਗੇ।
Vivo T3 Pro 5G ਦੀ ਲਾਂਚ ਡੇਟ: Vivo ਨੇ Vivo T3 Pro 5G ਸਮਾਰਟਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। Vivo T3 Pro 5G ਸਮਾਰਟਫੋਨ 27 ਅਗਸਤ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਜਾਵੇਗਾ। ਇਸ ਫੋਨ ਨੂੰ ਤੁਸੀਂ ਕੰਪਨੀ ਦੀ ਵੈੱਬਸਾਈਟ, ਫਲਿੱਪਕਾਰਟ ਤੋਂ ਇਲਾਵਾ ਹੋਰ ਔਨਲਾਈਨ ਅਤੇ ਔਫਲਾਈਨ ਸਟੋਰਾਂ ਤੋਂ ਵੀ ਖਰੀਦ ਸਕਦੇ ਹੋ।
Speed meets precision with the Snapdragon 7Gen 3 Processor inside the new #vivoT3Pro.
— vivo India (@Vivo_India) August 23, 2024
Buckle up, Turbo time is just around the corner! #GetSetTurbo pic.twitter.com/VDJTRKbHx5
Vivo T3 Pro 5G ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਨੇ ਅਜੇ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ ਦੀ ਸ਼ੁਰੂਆਤੀ ਕੀਮਤ ਭਾਰਤ 'ਚ 25,000 ਰੁਪਏ ਤੋਂ 30,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਇਸ ਫੋਨ ਨੂੰ Sandstone Orange ਅਤੇ Emerald Green ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।
- iPhone 16 ਸੀਰੀਜ਼ ਦੀ ਲਾਂਚ ਡੇਟ ਦਾ ਹੋਇਆ ਖੁਲਾਸਾ, Apple Watch ਅਤੇ AirPods ਵੀ ਕੀਤੇ ਜਾਣਗੇ ਪੇਸ਼ - iPhone 16 Series Launch Date
- ਇਸ ਵਿਅਕਤੀ ਨੇ ਜਿੱਤਿਆ Skoda ਦੀ ਨਵੀਂ SUV ਦਾ ਨਾਮਕਰਨ ਮੁਕਾਬਲਾ, ਇਨਾਮ ਵਜੋਂ ਮਿਲੇਗੀ ਕਾਰ - New SUV Naming Contest of Skoda
- 2024 Hero Glamour 125 ਨਵੇਂ ਕਲਰ ਆਪਸ਼ਨ ਦੇ ਨਾਲ ਹੋਈ ਲਾਂਚ, ਕੀਮਤ ਅਤੇ ਫੀਚਰਸ ਬਾਰੇ ਜਾਣੋ - 2024 Hero Glamour 125 Launched
Vivo T3 Pro 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 3D ਕਰਵਡ AMOLED ਸਕ੍ਰੀਨ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 4,500nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਫੋਨ ਦੇ ਪਿਛਲੇ ਪਾਸੇ ਦੋਹਰਾ ਕੈਮਰਾ ਸੈਟਅੱਪ ਮਿਲੇਗਾ, ਜਿਸ 'ਚ 50MP ਦਾ ਸੋਨੀ IMX882 ਪ੍ਰਾਈਮਰੀ ਕੈਮਰਾ ਅਤੇ 8MP ਦਾ ਅਲਟ੍ਰਾਵਾਈਡ ਲੈਂਸ ਹੋਵੇਗਾ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 7 ਜੇਨ 3 SoC ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ, ਜੋ ਕਿ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।