ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo T3 Pro 5G ਸਮਾਰਟਫੋਨ ਪੇਸ਼ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਤੋਂ ਬਾਅਦ ਗ੍ਰਾਹਕ Vivo T3 Pro 5G ਸਮਾਰਟਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। Vivo ਆਪਣੇ ਗ੍ਰਾਹਕਾਂ ਲਈ Vivo T3 Pro 5G ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਹੁਣ ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਖੁਲਾਸਾ ਹੋ ਗਿਆ ਹੈ। ਇਸ ਤੋਂ ਇਲਾਵਾ, ਫੋਨ ਦਾ ਲੈਡਿੰਗ ਪੇਜ ਵੀ ਆਨਲਾਈਨ ਸ਼ਾਪਿੰਗ ਵੈੱਬਸਾਈਟ ਫਲਿੱਪਕਾਰਟ 'ਤੇ ਜਾਰੀ ਕਰ ਦਿੱਤਾ ਗਿਆ ਹੈ। Vivo T3 Pro 5G ਸਮਾਰਟਫੋਨ ਅਗਸਤ ਮਹੀਨੇ ਲਾਂਚ ਕੀਤਾ ਜਾਵੇਗਾ।
Vivo T3 Pro 5G ਦੀ ਲਾਂਚ ਡੇਟ: Vivo T3 Pro 5G ਸਮਾਰਟਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। ਇਹ ਫੋਨ 27 ਅਗਸਤ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਜਾ ਰਿਹਾ ਹੈ। ਇਸ ਫੋਨ ਨੂੰ ਤੁਸੀਂ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਰਾਹੀ ਖਰੀਦ ਸਕੋਗੇ।
The Pro you've been waiting for is almost here - it's fast, it's sleek and it will sweep you off your feet.
— vivo India (@Vivo_India) August 17, 2024
The new #vivoT3Pro - Coming Soon! pic.twitter.com/VflojGafFd
Vivo T3 Pro 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 3D ਕਰਵਡ AMOLED ਡਿਸਪਲੇ ਦੇ ਨਾਲ ਲਿਆਂਦਾ ਜਾ ਸਕਦਾ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 4,500nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਇਹ ਫੋਨ ਪਤਲਾ ਹੋਵੇਗਾ। ਕੰਪਨੀ ਦਾ ਕਹਿਣਾ ਹੈ ਕਿ ਨਵਾਂ ਫੋਨ 0.749cm ਅਲਟ੍ਰਾ ਸਲਿਮ ਬਾਡੀ ਦੇ ਨਾਲ ਲਿਆਂਦਾ ਜਾ ਰਿਹਾ ਹੈ।
- Motorola Razr 50 ਸਮਾਰਟਫੋਨ ਜਲਦ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਸ਼ੇਅਰ ਕੀਤਾ ਟੀਜ਼ਰ - Motorola Razr 50 Launch Date
- ਐਪਲ ਇਵੈਂਟ ਦੌਰਾਨ ਸਤੰਬਰ ਮਹੀਨੇ ਦੀ ਇਸ ਤਰੀਕ ਨੂੰ ਲਾਂਚ ਹੋ ਸਕਦੈ iPhone 16, ਹੋਰ ਵੀ ਕਈ ਪ੍ਰੋਡਕਟਸ ਕੀਤੇ ਜਾਣਗੇ ਪੇਸ਼ - iPhone 16 Launch Date
- iQOOZ9s ਸੀਰੀਜ਼ ਲਾਂਚ ਹੋਣ ਵਿੱਚ ਸਿਰਫ਼ 3 ਦਿਨ ਬਾਕੀ, ਪੇਸ਼ ਕੀਤੇ ਜਾਣਗੇ 2 ਸਮਾਰਟਫੋਨ, ਜਾਣੋ ਕੀਮਤ ਬਾਰੇ ਜਾਣਕਾਰੀ - iQOO Z9s Series Launch Date
Vivo T3 Pro 5G ਦਾ ਕਲਰ: Vivo T3 Pro 5G ਸਮਾਰਟਫੋਨ ਨੂੰ ਸੰਤਰੀ ਕਲਰ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਨੇ ਇਸ ਫੋਨ ਦੀ ਕੀਮਤ ਅਤੇ ਫੀਚਰਸ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ। ਹੌਲੀ-ਹੌਲੀ ਸਾਰੀ ਜਾਣਕਾਰੀ ਸਾਹਮਣੇ ਆ ਸਕਦੀ ਹੈ।