ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo T3 Ultra ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਕੱਲ੍ਹ 12 ਸਤੰਬਰ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਜਾ ਰਿਹਾ ਹੈ। ਗ੍ਰਾਹਕ ਇਸ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਜਲਦ ਹੀ ਤੁਹਾਡਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਇਸ ਫੋਨ ਦੇ ਫੀਚਰਸ, ਕੈਮਰਾ, ਡਿਜ਼ਾਈਨ, ਲੁੱਕ ਅਤੇ ਬੈਟਰੀ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।
Vivo T3 Ultra ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 3D ਕਰਵਡ ਸਕ੍ਰੀਨ 1.5K Resolution ਸਪੋਰਟ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 9200+ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 24GB ਰੈਮ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। Vivo T3 Ultra ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲ ਸਕਦੀ ਹੈ।
Speed faster than light, power that pulls you in, ready to go Ultra? The new #vivoT3Ultra5G with Mediatek D9200+ Processor will get you there. Fasten your seatbelts.#GetSetTurbo pic.twitter.com/iEx5a4hM3K
— vivo India (@Vivo_India) September 9, 2024
Vivo T3 Ultra ਸਮਾਰਟਫੋਨ ਦਾ ਕੈਮਰਾ: ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਸੋਨੀ IMX921 OIS ਕੈਮਰਾ, 8MP ਅਲਟ੍ਰਾ ਵਾਈਡ ਐਗਲ ਕੈਮਰਾ ਮਿਲ ਸਕਦਾ ਹੈ ਅਤੇ 50MP ਦਾ ਗਰੁੱਪ ਸੈਲਫ਼ੀ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ ਰਾਹੀ 4K ਵੀਡੀਓ ਰਿਕਾਰਡਿੰਗ ਕੀਤੀ ਜਾ ਸਕੇਗੀ। ਫਿਲਹਾਲ, ਇਸ ਫੋਨ ਦੀ ਕੀਮਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਉਮੀਦ ਹੈ ਕਿ ਲਾਂਚ ਦੇ ਨਾਲ ਹੀ Vivo T3 Ultra ਸਮਾਰਟਫੋਨ ਦੀ ਕੀਮਤ ਬਾਰੇ ਖੁਲਾਸਾ ਹੋ ਜਾਵੇਗਾ।
ਇਹ ਵੀ ਪੜ੍ਹੋ:-