ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo V30 ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਸੀਰੀਜ਼ 7 ਮਾਰਚ ਨੂੰ ਲਾਂਚ ਹੋਵੇਗੀ। Vivo V30 ਸੀਰੀਜ਼ 'ਚ Vivo V30 ਅਤੇ Vivo V30 ਪ੍ਰੋ ਸਮਾਰਟਫੋਨ ਪੇਸ਼ ਕੀਤੇ ਜਾਣਗੇ। ਲਾਂਚ ਤੋਂ ਪਹਿਲਾ ਇਨ੍ਹਾਂ ਦੋਨੋ ਫੋਨਾਂ ਦੀਆ ਕੀਮਤਾਂ ਵੀ ਸਾਹਮਣੇ ਆ ਗਈਆ ਹਨ। ਹਾਲਾਂਕਿ, ਅਧਿਕਾਰਿਤ ਤੌਰ 'ਤੇ ਅਜੇ ਕੀਮਤਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਲੀਕ ਹੋਈਆਂ ਕੀਮਤਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
Vivo V30 ਸੀਰੀਜ਼ ਦੀਆਂ ਕੀਮਤਾਂ ਹੋਈਆ ਲੀਕ: ਟਿਪਸਟਰ ਅਭਿਸ਼ੇਕ ਯਾਦਵ ਨੇ ਇਨ੍ਹਾਂ ਦੋਨੋ ਸਮਾਰਟਫੋਨਾਂ ਦੀਆਂ ਕੀਮਤਾਂ ਦੇ ਨਾਲ ਫੀਚਰਸ ਦਾ ਵੀ ਖੁਲਾਸਾ ਕਰ ਦਿੱਤਾ ਹੈ। ਟਿਪਸਟਰ ਨੇ ਦਾਅਵਾ ਕੀਤਾ ਹੈ ਕਿ Vivo V30 ਪ੍ਰੋ ਸਮਾਰਟਫੋਨ ਦੇ 8GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 41,999 ਰੁਪਏ ਅਤੇ Vivo V30 ਦੀ ਕੀਮਤ 33,999 ਰੁਪਏ ਹੋ ਸਕਦੀ ਹੈ। ਇਨ੍ਹਾਂ ਦੋਨੋ ਸਮਾਰਟਫੋਨਾਂ ਨੂੰ ਬਲੂ, ਬਲੈਕ ਅਤੇ ਗ੍ਰੀਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
Vivo V30 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Vivo V30 ਸਮਾਰਟਫੋਨ 'ਚ 6.78 ਇੰਚ ਦੀ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 1.5K ਫੁੱਲ HD+Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਦੀ ਡਿਸਪਲੇ 'ਚ Schott Alfa ਗਲਾਸ ਦਾ ਪ੍ਰੋਟੈਕਸ਼ਨ ਵੀ ਮਿਲੇਗਾ। Vivo V30 ਸਮਾਰਟਫੋਨ ਨੂੰ 8GB+128GB, 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਸਮਾਰਟਫੋਨ 'ਚ 50MP ਪ੍ਰਾਈਮਰੀ ਕੈਮਰੇ ਦੇ ਨਾਲ ਦੋਹਰਾ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ ਅਤੇ 50MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। Vivo V30 ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 80 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Vivo V30 ਪ੍ਰੋ ਸਮਾਰਟਫੋਨ ਦੇ ਫੀਚਰਸ: ਜੇਕਰ Vivo V30 ਪ੍ਰੋ ਸਮਾਰਟਫੋਨ ਦੇ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 1.5K Resolution ਦੇ ਨਾਲ 6.78 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 8200 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਦੀ ਡਿਸਪਲੇ 'ਚ Schott Alfa ਗਲਾਸ ਦਾ ਪ੍ਰੋਟੈਕਸ਼ਨ ਮਿਲੇਗਾ। Vivo V30 ਪ੍ਰੋ ਸਮਾਰਟਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। Vivo V30 ਪ੍ਰੋ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 80 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।