ETV Bharat / technology

Vivo X Fold 3 Pro ਸਮਾਰਟਫੋਨ ਦੀ ਸੇਲ ਸ਼ੁਰੂ, ਜਾਣੋ ਕੀਮਤ ਅਤੇ ਫੀਚਰਸ ਬਾਰੇ - Vivo X Fold 3 Pro Sale - VIVO X FOLD 3 PRO SALE

Vivo X Fold 3 Pro Sale: Vivo ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Vivo X Fold 3 Pro ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਚੁੱਕੀ ਹੈ। ਸੇਲ ਦੌਰਾਨ ਤੁਸੀਂ ਡਿਸਕਾਊਂਟ ਦਾ ਫਾਇਦਾ ਲੈ ਸਕਦੇ ਹੋ।

Vivo X Fold 3 Pro Sale
Vivo X Fold 3 Pro Sale (Twitter)
author img

By ETV Bharat Tech Team

Published : Jun 13, 2024, 12:17 PM IST

ਹੈਦਰਾਬਾਦ: Vivo ਨੇ 6 ਜੂਨ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Vivo X Fold 3 Pro ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਚੱਲ ਰਹੀ ਹੈ। ਤੁਸੀਂ ਇਸ ਫੋਨ ਨੂੰ ਫਲਿੱਪਕਾਰਟ ਅਤੇ ਐਮਾਜ਼ਾਨ ਰਾਹੀ ਖਰੀਦ ਸਕੋਗੇ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 1.50 ਲੱਖ ਤੋਂ ਜ਼ਿਆਦਾ ਦੇ ਨਾਲ ਲਿਆਂਦਾ ਗਿਆ ਹੈ। ਸੇਲ 'ਚ ਡਿਸਕਾਊਂਟ ਪਾ ਕੇ ਤੁਸੀਂ ਇਸ ਫੋਨ ਨੂੰ ਘੱਟ ਕੀਮਤ ਦੇ ਨਾਲ ਖਰੀਦ ਸਕਦੇ ਹੋ।

Vivo X Fold 3 Pro ਸਮਾਰਟਫੋਨ ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 16GB+512GB ਵਾਲੇ ਮਾਡਲ ਦੀ ਕੀਮਤ 1,59,999 ਰੁਪਏ ਹੈ। ਇਸ ਫੋਨ ਨੂੰ ਤੁਸੀਂ ਅੱਜ ਐਮਾਜ਼ਾਨ, ਫਲਿੱਪਕਾਰਟ, vivo India-store ਅਤੇ ਸਾਰੇ ਪਾਰਟਨਰ ਰਿਟੇਲ ਸਟੋਰਾਂ ਤੋਂ ਖਰੀਦ ਸਕਦੇ ਹੋ। ਇਸ ਫੋਨ ਨੂੰ Celestial Black ਕਲਰ ਆਪਸ਼ਨ ਦੇ ਨਾਲ ਲਿਆਂਦਾ ਗਿਆ ਹੈ।

Vivo X Fold 3 Pro ਸਮਾਰਟਫੋਨ 'ਤੇ ਆਫ਼ਰਸ: ਇਸ ਫੋਨ ਨੂੰ ਤੁਸੀਂ ਸੇਲ ਦੌਰਾਨ No-Cost EMI ਜਾਂ ਜੀਰੋ ਡਾਊਨ ਭੁਗਤਾਨ ਆਪਸ਼ਨ ਦੇ ਨਾਲ ਸਿਰਫ਼ 6,666 ਰੁਪਏ ਮਹੀਨੇ ਦੀ ਆਸਾਨ EMI 'ਤੇ ਖਰੀਦ ਸਕਦੇ ਹੋ। ਇਸ ਤੋਂ ਇਲਾਵਾ, ICICI, SBI, HDFC, AMEX ਅਤੇ HSBC ਬੈਂਕਾਂ ਦੇ ਨਾਲ 10 ਫੀਸਦੀ ਜਾਂ 15000 ਰੁਪਏ ਤੱਕ ਦਾ ਕੈਸ਼ਬੈਕ ਵੀ ਪਾ ਸਕਦੇ ਹੋ। ਗ੍ਰਾਹਕਾਂ ਨੂੰ 10,000 ਰੁਪਏ ਤੱਕ ਦਾ V-ਅਪਗ੍ਰੇਡ ਐਕਸਚੇਜ਼ ਬੋਨਸ ਵੀ ਮਿਲ ਰਿਹਾ ਹੈ।

Vivo X Fold 3 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.53 ਇੰਚ ਦੀ AMOLED ਬਾਹਰੀ ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 4500nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6 ਜੇਨ 3 ਚਿਪਸੈੱਟ ਦਿੱਤੀ ਗਈ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਸੈਂਸਰ, 50MP ਦਾ ਅਲਟ੍ਰਾਵਾਈਡ ਐਂਗਲ ਲੈਂਸ ਅਤੇ 3x ਆਪਟੀਕਲ ਜ਼ੂਮ ਦੇ ਨਾਲ 64MP ਟੈਲੀਫੋਟੋ ਲੈਂਸ ਦੇ ਨਾਲ ਟ੍ਰਿਪਲ ਕੈਮਰਾ ਸੈਟਅੱਪ ਦਿੱਤਾ ਗਿਆ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,700mAh ਦੀ ਬੈਟਰੀ ਮਿਲਦੀ ਹੈ, ਜੋ ਕਿ 100ਵਾਟ ਦੀ ਫਲੈਸ਼ ਚਾਰਜਿੰਗ ਅਤੇ 50ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.