ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo Y200 Pro ਸਮਾਰਟਫੋਨ ਨੂੰ ਪੇਸ਼ ਕਰਨ ਜਾ ਰਿਹਾ ਹੈ। ਕੰਪਨੀ ਨੇ ਟੀਜ਼ਰ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਫਿਲਹਾਲ, ਕੰਪਨੀ ਵੱਲੋ ਲਾਂਚ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦਾ ਡਿਜ਼ਾਈਨ, ਕੀਮਤ ਅਤੇ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।
Vivo Y200 Pro ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ ਭਾਰਤ 'ਚ 25,000 ਰੁਪਏ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ ਫੋਨ ਪਤਲਾ 3D ਕਰਵਡ ਡਿਸਪਲੇ ਵਾਲਾ ਹੋ ਸਕਦਾ ਹੈ।
- ਇੰਤਜ਼ਾਰ ਹੋਇਆ ਖਤਮ! Motorola Edge 50 Fusion ਸਮਾਰਟਫੋਨ ਲਾਂਚ ਹੋਣ 'ਚ ਕੁਝ ਹੀ ਸਮੇਂ ਬਾਕੀ - Motorola Edge 50 Fusion Launch
- Realme Buds Air 6 TWS ਦੀ ਲਾਂਚ ਡੇਟ ਆਈ ਸਾਹਮਣੇ, ਇਸ ਸਮਾਰਟਫੋਨ ਦੇ ਨਾਲ ਕੀਤੇ ਜਾਣਗੇ ਪੇਸ਼ - Realme Buds Air 6 TWS Launch Date
- Samsung Galaxy F55 ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ ਦੋ ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Samsung Galaxy F55 5G LAunch Date
Vivo Y200 Pro ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਮਿਲੀ ਜਾਣਕਾਰੀ ਅਨੁਸਾਰ ਇਸ ਫੋਨ 'ਚ 6.78 ਇੰਚ ਦੀ ਕਰਵਡ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 695 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ OIS ਦੇ ਨਾਲ 64MP ਦਾ ਪ੍ਰਾਈਮਰੀ ਸੈਂਸਰ, 8MP ਦਾ ਅਲਟ੍ਰਾਵਾਈਡ ਕੈਮਰਾ ਅਤੇ 50MP ਦਾ ਸੈਲਫ਼ੀ ਕੈਮਰਾ ਮਿਲ ਸਕਦਾ ਹੈ। ਇਸ ਫੋਨ ਦੇ ਕੈਮਰਾ ਸਿਸਟਮ 'ਚ ਫੋਟੋਗ੍ਰਾਫ਼ੀ ਅਤੇ ਪੋਰਟਰੇਟ 'ਚ ਅਪਗ੍ਰੇਡ ਦੀ ਸੁਵਿਧਾ ਵੀ ਮਿਲੇਗੀ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 44ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।