ਹੈਦਰਾਬਾਦ: Xiaomi ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Xiaomi 14 Civi ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੰਪਨੀ ਇਸ ਫੋਨ ਨੂੰ ਕਾਫ਼ੀ ਸਮੇਂ ਤੋਂ ਟੀਜ਼ ਕਰ ਰਹੀ ਸੀ। Xiaomi 14 Civi ਕੰਪਨੀ ਦਾ Civi ਸੀਰੀਜ਼ ਦਾ ਪਹਿਲਾ ਫੋਨ ਹੋਵੇਗਾ। ਇਸਦਾ ਗ੍ਰਾਹਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਲੋਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। Xiaomi 14 Civi ਸਮਾਰਟਫੋਨ ਅੱਜ ਦੁਪਹਿਰ 12 ਵਜੇ ਲਾਂਚ ਕਰ ਦਿੱਤਾ ਗਿਆ ਹੈ। ਇਸ ਫੋਨ ਨੂੰ ਤੁਸੀਂ Xiaomi ਇੰਡੀਆਂ ਦੀ ਵੈੱਬਸਾਈਟ ਦੇ ਨਾਲ ਫਲਿੱਪਕਾਰਟ ਰਾਹੀ ਖਰੀਦ ਸਕਦੇ ਹੋ।
ਕੰਪਨੀ ਇਸ ਫੋਨ ਨੂੰ ਫੋਟੋਗ੍ਰਾਫ਼ੀ ਦੇ ਸ਼ੌਕੀਨਾਂ ਲਈ ਲੈ ਕੇ ਆਈ ਹੈ। ਇਸ ਫੋਨ 'ਚ ਸ਼ਾਨਦਾਰ ਕੈਮਰਾ ਦੇਣ ਲਈ ਕੰਪਨੀ ਨੇ Leica ਦੇ ਨਾਲ ਸਾਂਝੇਦਾਰੀ ਕੀਤੀ ਹੈ। ਇਸ ਫੋਨ 'ਚ ਕਈ ਖਾਸ ਫੀਚਰਸ ਦਿੱਤੇ ਗਏ ਹਨ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆ ਗਈ ਸੀ। ਇਸ ਸਮਾਰਟਫੋਨ ਨੂੰ ਅੱਜ 2:00 ਵਜੇ ਤੋਂ ਪ੍ਰੀ-ਆਰਡਰ ਕੀਤਾ ਜਾ ਸਕੇਗਾ।
Xiaomi 14 Civi ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.55 ਇੰਚ ਦੀ AMOLED ਸਕ੍ਰੀਨ ਦਿੱਤੀ ਗਈ ਹੈ, ਜੋ ਕਿ 1.5K Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ ਵਿਕਟਸ 2 ਪ੍ਰੋਟੈਕਸ਼ਨ ਦੇ ਨਾਲ ਆਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲਦੀ ਹੈ। Xiaomi 14 Civi ਸਮਾਰਟਫੋਨ ਨੂੰ 12GB ਰੈਮ ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 32MP ਦਾ ਦੋਹਰਾ ਸੈਲਫ਼ੀ AI ਕੈਮਰਾ ਦਿੱਤਾ ਗਿਆ ਹੈ। ਇਸ ਫੋਨ ਦੇ ਪਿਛਲੇ ਪਾਸੇ 50MP ਦਾ ਮੇਨ ਕੈਮਰਾ, 12MP ਦਾ ਅਲਟ੍ਰਾ ਵਾਈਡ ਸੈਂਸਰ ਅਤੇ 50MP ਦੇ 2x ਟੈਲੀਫੋਟੋ ਕੈਮਰਾ ਦਿੱਤਾ ਗਿਆ ਹੈ। Xiaomi 14 Civi 'ਚ 4,700mAh ਦੀ ਬੈਟਰੀ ਮਿਲਦੀ ਹੈ, ਜੋ ਕਿ 67ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
- Oppo F27 Pro+ ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ ਇੱਕ ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Oppo F27 Pro Plus Launch Date
- Realme C65 5G ਸਮਾਰਟਫੋਨ ਨਵੇਂ ਕਲਰ ਆਪਸ਼ਨ ਦੇ ਨਾਲ ਹੋਣ ਜਾ ਰਿਹੈ ਲਾਂਚ, ਇਸ ਦਿਨ ਤੋਂ ਕਰ ਸਕੋਗੇ ਖਰੀਦਦਾਰੀ - Realme C65 5G New Color
- CMF Phone 1 ਸਮਾਰਟਫੋਨ ਦੀ ਕੀਮਤ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - CMF Phone 1 Price
Xiaomi 14 Civi ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 43,000 ਰੁਪਏ ਦੇ ਨਾਲ ਪੇਸ਼ ਕੀਤਾ ਗਿਆ ਹੈ। Xiaomi 14 Civi ਸਮਾਰਟਫੋਨ Cruise Blue ਅਤੇ Match Green ਕਲਰ ਆਪਸ਼ਨਾਂ ਦੇ ਨਾਲ ਖਰੀਦਣ ਲਈ ਉਪਲਬਧ ਹੈ।