ਹੈਦਰਾਬਾਦ: Xiaomi ਆਪਣੇ ਭਾਰਤੀ ਗ੍ਰਾਹਕਾਂ ਲਈ Xiaomi 14 Civi ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਫਿਲਹਾਲ, ਕੰਪਨੀ ਨੇ ਅਜੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾ ਚੀਨੀ ਬਾਜ਼ਾਰ 'ਚ Civi 4 Pro ਨੂੰ ਲਾਂਚ ਕੀਤਾ ਸੀ ਅਤੇ ਹੁਣ ਇਹ ਫੋਨ Xiaomi 14 Civi ਦੇ ਨਾਮ ਨਾਲ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ।
Xiaomi 14 Civi ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.55 ਇੰਚ ਦੀ 1.5K AMOLED ਪੈਨਲ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ 460ppi ਅਤੇ ਪੀਕ ਬ੍ਰਾਈਟਨੈੱਸ 3,000nits ਦੇ ਨਾਲ ਆਵੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 2 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 12GB, 16GB LPDDR5x ਰੈਮ ਅਤੇ 256GB ਅਤੇ 512GB UFS 4.0 ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਸੈਂਸਰ ਮਿਲ ਸਕਦਾ ਹੈ, ਜਿਸ 'ਚ 50MP ਦਾ ਪ੍ਰਾਈਮਰੀ ਕੈਮਰਾ, 12MP ਦਾ ਅਲਟ੍ਰਾ ਵਾਈਡ ਅਤੇ 50MP ਦਾ ਟੈਲੀਫੋਟੋ ਲੈਂਸ ਸ਼ਾਮਲ ਹੋਵੇਗਾ। ਸੈਲਫ਼ੀ ਲਈ ਇਸ ਫੋਨ 'ਚ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 4,700mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Xiaomi 14 Civi ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਅਜੇ ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ, ਪਰ ਕਿਹਾ ਜਾ ਰਿਹਾ ਹੈ ਕਿ Xiaomi 14 Civi ਸਮਾਰਟਫੋਨ ਨੂੰ ਚੀਨੀ ਕੀਮਤ ਦੇ ਬਰਾਬਰ ਲਾਂਚ ਕੀਤਾ ਜਾ ਸਕਦਾ ਹੈ।