ਹੈਦਰਾਬਾਦ: Xiaomi ਆਪਣੇ ਗ੍ਰਾਹਕਾਂ ਲਈ Xiaomi 14 Ultra ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ MWC ਇਵੈਂਟ ਦੌਰਾਨ ਫਰਵਰੀ ਮਹੀਨੇ ਲਾਂਚ ਕੀਤਾ ਜਾ ਸਕਦਾ ਹੈ। ਇਹ ਇਵੈਂਟ 26 ਤੋਂ 29 ਫਰਵਰੀ 2024 ਤੱਕ ਚਲੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Xiaomi 14 Ultra ਸਮਾਰਟਫੋਨ ਨੂੰ Xiaomi 13 Ultra ਦੀ ਸਫ਼ਲਤਾ ਦੇ ਤੌਰ 'ਤੇ ਲਾਂਚ ਕੀਤਾ ਜਾ ਸਕਦਾ ਹੈ।
Xiaomi 14 Ultra ਸਮਾਰਟਫੋਨ ਹੋਵੇਗਾ ਮਹਿੰਗਾ: Xiaomi 14 Ultra ਸਮਾਰਟਫੋਨ ਨੂੰ ਫਰਵਰੀ ਮਹੀਨੇ ਚੀਨ 'ਚ ਲਾਂਚ ਕਰ ਦਿੱਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਇਹ ਸਮਾਰਟਫੋਨ Xiaomi 13 Ultra ਤੋਂ ਮਹਿੰਗਾ ਹੋ ਸਕਦਾ ਹੈ। ਟਿਪਸਟਰ @digitalchatstation ਵੱਲੋ ਸ਼ੇਅਰ ਕੀਤੀ ਗਈ ਨਵੀਂ ਜਾਣਕਾਰੀ ਅਨੁਸਾਰ, Xiaomi 14 Ultra ਬਾਰੇ ਖੁਲਾਸਾ ਕੀਤਾ ਗਿਆ ਹੈ। ਰਿਪੋੇਰਟ ਅਨੁਸਾਰ, ਇਸ ਸਮਾਰਟਫੋਨ 'ਚ ਲੀਕਾ-ਬ੍ਰਾਂਡ ਵਾਲਾ ਕਵਾਡ-ਕੈਮਰਾ ਸੈਟਅੱਪ ਦਿੱਤਾ ਗਿਆ ਹੈ ਅਤੇ ਵਧੀਆ ਬੈਟਰੀ ਮਿਲ ਸਕਦੀ ਹੈ, ਜਿਸ ਕਰਕੇ ਇਸ ਸਮਾਰਟਫੋਨ ਦੀ ਕੀਮਤ 'ਚ ਵੀ ਵਾਧਾ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸ਼ਾਨਦਾਰ ਫੀਚਰਸ ਕਾਰਨ ਇਸ ਸਮਾਰਟਫੋਨ ਦੀ ਕੀਮਤ 'ਚ 8,130.85 ਰੁਪਏ ਦਾ ਵਾਧਾ ਕੀਤਾ ਗਿਆ ਹੈ। ਫਿਲਹਾਲ, ਇਸ ਸਮਾਰਟਫੋਨ ਦੀ ਕੀਮਤ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋਇਆ ਹੈ।
Xiaomi 14 Ultra ਸਮਾਰਟਫੋਨ ਦੇ ਫੀਚਰਸ: ਲੀਕ ਹੋਈ ਰਿਪੋਰਟ ਅਨੁਸਾਰ, Xiaomi 14 Ultra ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਣਗੇ। ਹਾਲਾਂਕਿ, ਅਜੇ ਕੰਪਨੀ ਨੇ ਇਸ ਸਮਾਰਟਫੋਨ ਬਾਰੇ ਜ਼ਿਆਦਾ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਸਮਾਰਟਫੋਨ 'ਚ 6.7 ਇੰਚ ਦੀ 2K AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 3 SoC ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ ਪ੍ਰਾਈਮਰੀ ਕੈਮਰਾ Sony LYT-900 ਦੇ 50MP ਪ੍ਰਾਇਮਰੀ ਕੈਮਰੇ ਦੇ ਨਾਲ ਜੋੜਿਆ ਜਾਵੇਗਾ, 50MP ਦਾ ਪੈਰੀਸਕੋਪ ਟੈਲੀਫੋਟੋ ਲੈਂਸ, 50MP Sony IMX8-ਸੀਰੀਜ਼ ਅਲਟ੍ਰਾਵਾਈਡ ਐਂਗਲ ਲੈਂਸ ਅਤੇ 50MP ਦਾ ਟੈਲੀਫੋਟੋ ਲੈਂਸ ਮਿਲ ਸਕਦਾ ਹੈ। Xiaomi 14 Ultra ਸਮਾਰਟਫੋਨ 'ਚ 5,180mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 90 ਵਾਟ ਦੀ ਵਾਈਰਡ ਅਤੇ 50 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ।