ਹੈਦਰਾਬਾਦ: Xiaomi ਆਪਣੇ ਭਾਰਤੀ ਗ੍ਰਾਹਕਾਂ ਲਈ ਨਵਾਂ ਫੋਨ ਜਲਦ ਹੀ ਲਾਂਚ ਕਰੇਗੀ। ਕੰਪਨੀ ਨੇ ਟੀਜ਼ਰ ਸ਼ੇਅਰ ਕਰਕੇ ਇਸ ਬਾਰੇ ਸੰਕੇਤ ਦਿੱਤੇ ਹਨ। ਦੱਸ ਦਈਏ ਕਿ ਇਹ ਫੋਨ ਚੀਨ 'ਚ ਪਹਿਲਾ ਹੀ ਲਾਂਚ ਹੋ ਚੁੱਕਾ ਹੈ ਅਤੇ ਹੁਣ ਇਸ ਸਮਾਰਟਫੋਨ ਨੂੰ ਭਾਰਤ 'ਚ ਲਿਆਉਣ ਦੀ ਤਿਆਰੀ ਚੱਲ ਰਹੀ ਹੈ। ਫਿਲਹਾਲ, ਕੰਪਨੀ ਨੇ ਇਸ ਫੋਨ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਮਿਲੀ ਜਾਣਕਾਰੀ ਅਨੁਸਾਰ, ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ ਦਾ ਨਾਮ Civi 1s ਹੋ ਸਕਦਾ ਹੈ।
- Infinix GT Book ਲੈਪਟਾਪ ਹੋਇਆ ਲਾਂਚ, ਜਾਣੋ ਕੀਮਤ ਅਤੇ ਫੀਚਰਸ ਬਾਰੇ - Infinix GT Book Launch
- Realme GT 6T ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ ਇੱਕ ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Realme GT 6T Launch Date
- Vivo X Fold 3 Pro ਸਮਾਰਟਫੋਨ ਜਲਦ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ - Vivo X Fold 3 Pro Launch Date
Xiaomi CIVI ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.55 ਇੰਚ ਦੀ AMOLED ਪੈਨਲ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ ਵਿਕਟਸ 2 ਦੇ ਨਾਲ ਆ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 16GB ਰੈਮ ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਟੈਲੀਫੋਟੋ ਲੈਂਸ ਅਤੇ 12MP ਦਾ ਅਲਟ੍ਰਾਵਾਈਡ ਸੈਂਸਰ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 4,700mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 67ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਕੰਪਨੀ ਨੇ ਇਸ ਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।