ਲੰਗਰ ਛਕਣ ਰੁਕੇ ਪਰਿਵਾਰ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਮੌਕੇ 'ਤੇ ਇੱਕ ਬੱਚੀ ਦੀ ਹੋਈ ਮੌਤ - one girl died in moga - ONE GIRL DIED IN MOGA
🎬 Watch Now: Feature Video


Published : Mar 23, 2024, 1:06 PM IST
ਮੋਗਾ ਵਿਖੇ ਹੋਲੇ ਮੱਹਲੇ ਤਹਿਤ ਲਾਇਆ ਗਿਆ ਗੁਰੂ ਕਾ ਲੰਗਰ ਛਕਣ ਲਈ ਰੁਕੇ ਲੋਕਾਂਂ ਨੂੰ ਇੱਕ ਤੇਜ਼ ਰਫਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਕੁਝ ਲੋਕ ਜ਼ਖਮੀ ਹੋ ਗਏ ਅਤੇ ਇੱਕ ਮਾਸੂਮ ਬੱਚੀ ਦੀ ਮੌਤ ਹੋ ਗਈ। ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਲੋਕ ਆਲੂ ਪੁੱਟ ਕੇ ਵਾਪਸ ਆ ਰਹੇ ਸੀ ਕਿ ਸੁੱਖ ਦੌਲੇ ਤੋਂ ਬੁੱਗੀਪੁਰਾ ਚੌਂਕ ਨੇੜੇ ਲੰਗਰ ਛਕਣ ਲਈ ਸੜਕ ਪਾਰ ਕਰ ਰਹੇ ਸਨ ਕਿ ਅਚਾਨਕ ਉਹਨਾਂ ਨੂੰ ਤੇਜ਼ ਰਫਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਇਹ ਟੱਕਰ ਇਨੀਂ ਭਿਆਨਕ ਸੀ ਕਿ ਬੱਚੀ ਮੋਟਰਸਾਈਕਲ ਨਾਲ ਕਾਫੀ ਦੂਰ ਤੱਕ ਘਸੀਟਦੀ ਹੋਈ ਗਈ। ਇਸ ਦੌਰਾਨ ਬੱਚੀ ਦੀ ਮੌਤ ਹੋ ਗਈ ਅਤੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਫਿਲਹਾਲ ਤਿੰਨ ਔਰਤਾਂ ਗੰਭੀਰ ਜ਼ਖਮੀ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਨ੍ਹਾਂ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਉਥੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।