ਖੇਮਕਰਨ ਹਲਕੇ ਦੇ ਪਿੰਡ ਭੈਣੀ ਮੱਸਾ ਸਿੰਘ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਝਗੜੇ 'ਚ ਚੱਲੀ ਗੋਲੀ, 5 ਲੋਕ ਜ਼ਖਮੀ - Shots fired along the land route - SHOTS FIRED ALONG THE LAND ROUTE
🎬 Watch Now: Feature Video
Published : Jun 12, 2024, 11:59 AM IST
ਜ਼ਿਲ੍ਹਾ ਤਰਨਤਾਰਨ ਹਲਕਾ ਖੇਮਕਰਨ ਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਝਗੜੇ ਵਿੱਚ ਚੱਲੀ ਗੋਲੀ ਦੌਰਾਨ 5 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਦਿੰਦੇ ਚਮਕੌਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਰਸਤੇ ਵਿੱਚ ਜਾਂਦੀ ਪਹੀ ਨੂੰ ਲੈ ਕੇ ਇਹ ਝਗੜਾ ਹੋਇਆ। ਇਸ ਦੌਰਾਨ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ 5 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਜੋ ਕੇ ਲੜਾਈ ਕਰ ਰਹੇ ਵਿਅਕਤੀਆਂ ਨੂੰ ਸਮਜਾਉਣ ਲਈ ਆਇਆ ਸੀ ਉਸਦੇ ਵੀ ਗੋਲੀ ਮਾਰ ਦਿੱਤੀ ਗਈ। ਜਾਂਚ ਅਧਿਕਾਰੀ ਐਸ.ਐਚ.ਓ. ਵਿਨੋਦ ਕੁਮਾਰ ਦਾ ਕਹਿਣਾ ਹੈ ਕਿ ਪਰਿਵਾਰ ਦੀ ਸਟੇਟਮੈਂਟ ਲੈ ਕੇ ਕਾਨੂੰਨ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।