ਮੋਗਾ 'ਚ 35 ਸਾਲਾ ਨੌਜਵਾਨ ਦਾ ਹੋਇਆ ਕਤਲ, ਜਾਂਚ 'ਚ ਜੁਟੀ ਪੁਲਿਸ - youth murdered in Moga - YOUTH MURDERED IN MOGA
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/30-03-2024/640-480-21109411-372-21109411-1711816954997.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 30, 2024, 10:39 PM IST
ਮੋਗਾ: ਲੋਕ ਸਭਾ ਚੋਣਾਂ ਨੂੰ ਲੈਕੇ ਭਾਵੇਂ ਪੰਜਾਬ 'ਚ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਪਰ ਇਸ ਦੇ ਬਾਵਜੂਦ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ 35 ਸਾਲਾ ਨੌਜਵਾਨ ਜੱਗੂ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਕਾਫੀ ਸਮੇਂ ਤੋਂ ਭਾਂਡੇ ਵੇਚਣ ਦੀ ਦੁਕਾਨ 'ਤੇ ਕੰਮ ਕਰ ਰਿਹਾ ਸੀ ਪਰ ਉਹ ਰਾਤ ਨੂੰ ਘਰ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਨੌਜਵਾਨ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਚਿਹਰਾ ਖੂਨ ਨਾਲ ਲੱਥਪੱਥ ਹੋਇਆ ਸੀ। ਇਸ ਸਬੰਧੀ ਲੋਕਾਂ ਨੇ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਪੁਲਿਸ ਇਸ ਮਾਮਲੇ ਵਿੱਚ ਅਜੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ।