ਨੈਸ਼ਨਲ ਹਾਈਵੇ 'ਤੇ ਬੇਕਾਬੂ ਟਿੱਪਰ ਨੇ ਮਚਾਈ ਤਬਾਹੀ, ਪਨਬੱਸ ਨਾਲ ਹੋਈ ਟੱਕਰ, 30 ਸਵਾਰੀਆਂ ਜ਼ਖ਼ਮੀ - Road accident in Kapurthala - ROAD ACCIDENT IN KAPURTHALA
🎬 Watch Now: Feature Video
Published : Jun 16, 2024, 4:11 PM IST
ਕਪੂਰਥਲਾ : ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਪਰ ਇੱਕ ਪਨਬੱਸ ਅਤੇ ਟਿੱਪਰ ਦੀ ਜਬਰਦਸ਼ਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਪੂਰਥਲਾ ਦੇ ਦਿਆਲਪੁਰ ਨੈਸ਼ਨਲ ਹਾਈਵੇ ਉੱਪਰ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਸਵਾਰੀਆਂ ਨਾਲ ਭਰੀ ਪਨਬੱਸ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਡਰਾਈਵਰ ਸਮੇਤ 30 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਵਿਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਜਖ਼ਮੀ ਸਵਾਰੀਆਂ ਨੂੰ ਮੌਕੇ 'ਤੇ ਐਂਬੂਲੈਂਸ ਦੀ ਸਹਾਇਤਾ ਨਾਲ ਨਜ਼ਦੀਕ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।