ਬੱਸ ਨੇ 13 ਸਾਲ ਦੀ ਕੁੜੀ ਨੂੰ ਦਰੜਿਆ, ਮੌਕੇ ਉੱਤੇ ਹੋਈ ਮੌਤ, ਪੁਲਿਸ ਵੱਲੋਂ ਕੀਤੀ ਜਾ ਰਹੀ ਬੱਸ ਦੀ ਭਾਲ - ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ
🎬 Watch Now: Feature Video
Published : Feb 1, 2024, 8:56 AM IST
ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਨਾਲ ਲੱਗਦੇ ਮੋਰਾਂ ਵਾਲੇ ਚੌਂਕ ਵਿੱਚ ਇੱਕ 13 ਸਾਲ ਨੂੰ ਬੱਸ ਵੱਲੋਂ ਦਰੜ ਦਿੱਤਾ ਗਿਆ ਅਤੇ ਇਸ ਦਰਦਨਾਕ ਹਾਦਸੇ ਵਿੱਚ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਬੱਸ ਦਾ ਪਤਾ ਨਹੀਂ ਲੱਗ ਸਕਿਆ ਪਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਸਬੰਧੀ ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਕੁੜੀ ਨੂੰ ਬੱਸ ਨੇ ਦਰੜ ਦਿੱਤਾ ਜਿਸ ਕਾਰਣ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਉਹਨਾਂ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਵੱਲੋਂ ਪੁਲਿਸ ਥਾਣੇ ਬਾਹਰ ਲਾਸ਼ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਪਤਾ ਲੱਗ ਸਕੇ ਕਿ ਕਿਹੜੀ ਬੱਸ ਵੱਲੋਂ ਇਸ ਬੱਚੀ ਨੂੰ ਹੇਠਾਂ ਦਿੱਤਾ ਗਿਆ ਹੈ।