ਸਰਹਿੰਦ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਕਾਰ ਡਿੱਗਣ ਦਾ ਮਾਮਲਾ ਆਇਆ ਸਾਹਮਣੇ - Bhakra Canal passing near Sirhind - BHAKRA CANAL PASSING NEAR SIRHIND
🎬 Watch Now: Feature Video
Published : Apr 26, 2024, 8:15 PM IST
ਫਤਿਹਗੜ੍ਹ ਸਾਹਿਬ ਦੇ ਸਰਹਿੰਦ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਇੱਕ ਕਾਰ ਦੇ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਇਕ ਸਰਹਿੰਦ ਫਲੋਟਿੰਗ ਰੈਸਟੋਰੈਂਟ ਦੇ ਨਜ਼ਦੀਕ ਨਹਿਰ ਦੇ ਵਿੱਚ ਡਿੱਗੀ ਹੈ। ਜਿਸ ਤੋਂ ਬਾਅਦ ਗੋਤਾਖੋਰਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਮੌਕੇ ਗੋਤਾਖੋਰਾਂ ਵੱਲੋਂ ਕਰੀਬ ਤਿੰਨ ਕਿਲੋਮੀਟਰ ਦੂਰ ਤੋਂ ਕਾਰ ਨਹਿਰ ਵਿੱਚੋਂ ਕੱਢੀ ਗਈ ਜਦੋਂ ਕਿ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਗੋਤਾਖੋਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ਸਰਹਿੰਦ ਨਹਿਰ ਫਲੋਰਿੰਗ ਰੈਸਟੋਰੈਂਟ ਦੇ ਨਜਦੀਕ ਵਿੱਚ ਡਿੱਗ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਾਰ ਤੇ ਉਸਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਾਰ ਚਾਲਕ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਹੈ, ਜਿਸਦਾ ਨਾਮ ਸੰਤੋਸ਼ ਕੁਮਾਰ ਹੈ। ਜੋ ਬੀਤੀ ਰਾਤ ਮੰਡੀ ਗੋਬਿੰਦਗੜ੍ਹ ਤੋਂ ਆਇਆ ਸੀ। ਜੋ ਕਿ ਆਪਣੀ ਕਾਰ ਸਮੇਤ ਭਾਖੜਾ ਨਹਿਰ ਵਿੱਚ ਡਿੱਗ ਗਿਆ।