ਅਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, 1 ਮੁਲਜ਼ਮ 3 ਨਜਾਇਜ਼ ਪਿਸਤੋਲਾਂ ਸਮੇਤ ਕੀਤਾ ਕਾਬੂ - Independence Day - INDEPENDENCE DAY
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/14-08-2024/640-480-22205398-thumbnail-16x9-.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Aug 14, 2024, 9:13 PM IST
ਅੰਮ੍ਰਿਤਸਰ: ਇੱਕ ਪਾਸੇ ਦੇਸ਼ ਦੇ ਵਿੱਚ ਆਜ਼ਾਦੀ ਦਿਹਾੜਾ ਮਨਾਉਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਨਾਕੇਬੰਦੀ ਕਰਕੇ ਸਰਚ ਆਪਰੇਸ਼ਨ ਕੀਤੇ ਜਾ ਰਹੇ ਹਨ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਰਾਮ ਤੀਰਥ ਰੋਡ 'ਤੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਟੈਂਪਰੇਰੀ ਨੰਬਰ 'ਤੇ ਆ ਰਹੀ ਇੱਕ ਕਾਲੇ ਰੰਗ ਦੀ ਥਾਰ ਗੱਡੀ ਨੂੰ ਰੋਕ ਕੇ ਜਦੋਂ ਪੁਲਿਸ ਨੇ ਉਸਦੀ ਚੈਕਿੰਗ ਕੀਤੀ ਤਾਂ ਉਸਦੇ ਵਿੱਚ ਇੱਕ ਵਿਅਕਤੀ ਕੋਲੋਂ ਤਿੰਨ ਪਿਸਤੋਲ 30 ਬੋਰ ਅਤੇ ਤਿੰਨ ਰੋਂਦ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿਸ ਨੇ ਕਾਰ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਜਿਸ ਦੀ ਪਹਿਚਾਣ ਹਰ ਸਵਰੂਪ ਸਿੰਘ ਦੇ ਰੂਪ ਵਿੱਚ ਹੋਈ ਹੈ ਜੋ ਕਿ ਮਜੀਠਾ ਦੇ ਨਜ਼ਦੀਕ ਨਾਕਲਾ ਦਾ ਰਹਿਣ ਵਾਲਾ ਹੈ। ਮਾਮਲੇ ਬਾਰੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 155 ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਇਸ ਦੇ ਨਾਲ ਹੀ ਹੁਣ ਤੱਕ ਹੈਰੋਇਨ ਦੀ 32 ਕਿਲੋ 550 ਗ੍ਰਾਮ ਦੀ ਖੇਪ ਵੀ ਉਹ ਬਰਾਮਦ ਕੀਤੀ ਜਾ ਚੁੱਕੀ ਹੈ।