ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਕਾਂਗਰਸ ਪਾਰਟੀ ਦੇ ਐਮਪੀ ਦੇ ਨਾਮ ਦਿੱਤਾ ਗਿਆ ਮੰਗ ਪੱਤਰ - SKM Dimand Latter to MP - SKM DIMAND LATTER TO MP
🎬 Watch Now: Feature Video


Published : Jul 17, 2024, 2:51 PM IST
ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਡਾਕਟਰ ਅਮਰ ਸਿੰਘ ਦੇ ਨਾਮ ਉਨ੍ਹਾਂ ਦੇ ਬੇਟੇ ਕਾਮਿਲ ਅਮਰ ਸਿੰਘ ਨੂੰ ਮੰਗਾਂ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਹਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦਿੱਲੀ ਵਿਖੇ ਸੰਘਰਸ਼ ਚੱਲ ਰਿਹਾ ਸੀ ਤਾਂ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਸਨ। ਪਰ ਉਨ੍ਹਾਂ ਨੂੰ ਹਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਦੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਦਿੱਤੀ ਗਈ ਅਤੇ ਸਵਾਮੀ ਨਾਥਨ ਦੀ ਰਿਪੋਰਟ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਵੱਲ ਧਿਆਨ ਦਿਵਾਉਣ ਦੇ ਲਈ ਉਨ੍ਹਾਂ ਵੱਲੋਂ ਚੁਣੇ ਗਏ ਐਮਪੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਤਾਂ ਜੋ ਉਹ ਉਨ੍ਹਾਂ ਦੀ ਸੰਸਦ ਦੇ ਵਿੱਚ ਆਵਾਜ਼ ਉਠਾ ਸਕਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ।