ਜੰਡਿਆਲਾ ਗੁਰੂ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ - SHAHEEDI DIWAS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/24-12-2024/640-480-23183213-thumbnail-16x9-k.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 24, 2024, 1:43 PM IST
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਗੁਰੂ ਵਿਖੇ ਮੁਹੱਲਾ ਸੇਖੂਪੁਰਾ ਵਿੱਚ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹੀਦੀ ਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਮੁਹੱਲਾ ਸੇਖੂਪੁਰਾ ਤੋਂ ਸ਼ੁਰੂ ਹੋ ਕੇ ਜੰਡਿਆਲਾ ਗੁਰੂ ਦੇ ਵੱਖ-ਵੱਖ ਕਲੋਨੀਆਂ ਅਤੇ ਬਾਜ਼ਾਰਾਂ ਵਿੱਚੋ ਹੁੰਦਿਆ ਹੋਇਆ ਨੇੜੇ ਦੇ ਪਿੰਡ ਨੰਗਲ ਤੇ ਜਾਣੀਆਂ ਤੋਂ ਵਾਪਿਸ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਕੀਤਾ ਗਿਆ। ਇਸ ਨਗਰ ਕੀਰਤਨ ਦੌਰਾਨ ਗੁਰੂ ਦੀਆਂ ਲਾਡਲੀਆਂ ਫੌਜਾਂ ਅਤੇ ਗਤਕਾ ਪਾਰਟੀ ਦੇ ਵਲੋ ਸਿੱਖ ਮਾਰਸ਼ਲ ਆਰਟ ਦੇ ਵੱਖ ਵੱਖ ਜੌਹਰ ਦਿਖਾਏ ਗਏ। ਇਸ ਦੇ ਨਾਲ ਹੀ ਕੀਰਤਨ ਜੱਥੇ ਅਤੇ ਵੱਖ ਵੱਖ ਸ਼ਖਸ਼ੀਅਤਾਂ ਵੱਲੋ ਇਲਾਹੀ ਗੁਰਬਾਣੀ ਦਾ ਸਿਮਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਦੇ ਵੱਖ ਵੱਖ ਬਾਜ਼ਾਰਾਂ ਦੇ ਵਿੱਚ ਨਗਰ ਕੀਰਤਨ ਦੇ ਸਵਾਗਤ ਵਿੱਚ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਅਤੁੱਟ ਵਰਤਾਏ ਗਏ।