ਜਗਜੀਤ ਸਿੰਘ ਡੱਲੇਵਾਲ ਦੀ ਹਿਮਾਇਤ ਲਈ ਕਿਸਾਨਾਂ ਦਾ ਜਥਾ ਰਾਸ਼ਣ ਲੈਕੇ ਹੋਇਆ ਰਵਾਨਾ - FARMER DEMONSTRATION
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/25-12-2024/640-480-23191607-222-23191607-1735127250886.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 25, 2024, 5:21 PM IST
ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ ਉੱਥੇ ਹੀ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਿਮਾਇਤ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਅਜਨਾਲਾ ਤੋਂ ਕਿਸਾਨਾਂ ਦਾ ਇੱਕ ਜਥਾ ਖਨੌਰੀ ਬਾਰਡਰ ਲਈ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦਾ ਇੱਕ ਹੀਰਾ ਹੈ ਜੋ ਸਮੇਂ ਸਮੇਂ ਸਿਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦਾ ਆਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਬਾਰਡਰ ਦੇ ਕਿਸਾਨ ਵੀਰਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਲਈ ਰਾਸ਼ਨ ਭਰ ਕੇ ਟਰੱਕ ਲੈ ਕੇ ਜਾ ਰਹੇ ਹਾਂ, ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲੈ ਤਾਂ ਕਿਸਾਨ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਵਾਪਸ ਆ ਜਾਣਗੇ।