ਅਵਾਰਾ ਪਸ਼ੂ ਨਾਲ ਟਕਰਾਇਆ ਹੋਮਗਾਰਡ ਜਵਾਨ ਦਾ ਮੋਟਰਸਾਈਕਲ, ਜਵਾਨ ਦੀ ਹੋਈ ਦਰਦਨਾਕ ਮੌਤ - collided with stray animals - COLLIDED WITH STRAY ANIMALS
🎬 Watch Now: Feature Video
Published : Jun 25, 2024, 11:48 AM IST
ਜਲਾਲਾਬਾਦ 'ਚ ਸੜਕ ਹਾਦਸੇ 'ਚ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਉਸਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਫਾਜ਼ਿਲਕਾ ਪਹੁੰਚੇ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਓਮ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ ਥਾਣਾ ਸਦਰ ਜਲਾਲਾਬਾਦ ਵਿਖੇ ਪੰਜਾਬ ਹੋਮ ਗਾਰਡ ਵਿੱਚ ਤਾਇਨਾਤ ਸੀ। ਬੀਤੀ ਸ਼ਾਮ ਜਦੋਂ ਉਹ ਆਪਣੀ ਡਿਊਟੀ ਤੋਂ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਸਾਈਕਲ ਅਵਾਰਾ ਪਸ਼ੂ ਨਾਲ ਟਕਰਾ ਗਈ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਜਲਾਲਾਬਾਦ ਲਿਜਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮ੍ਰਿਤਕ ਹੋਮਗਾਰਡ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਜਲਾਲਾਬਾਦ ਪਹੁੰਚਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ। ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ।